HOME ਆਪ ਸਰਕਾਰ ਭਾਰਤ-ਅਮਰੀਕਾ ਟੈਕਸ-ਮੁਕਤ ਵਪਾਰ ਸਮਝੌਤੇ ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ...

ਆਪ ਸਰਕਾਰ ਭਾਰਤ-ਅਮਰੀਕਾ ਟੈਕਸ-ਮੁਕਤ ਵਪਾਰ ਸਮਝੌਤੇ ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ – ਪ੍ਰਿਤਪਾਲ ਸਿੰਘ ਬਲੀਏਵਾਲ

5
ਲੁਧਿਆਣਾ  (ਸਮਾਜ ਵੀਕਲੀ)  – ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾਈ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਭਾਰਤ ਅਤੇ ਅਮਰੀਕਾ ਵਿਚਕਾਰ ਹੋਏ ਟੈਕਸ ਮੁਕਤ ਵਪਾਰ ਸਮਝੌਤੇ ਸੰਬੰਧੀ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕੀਤੀ। ਕਾਨਫਰੰਸ ਦੌਰਾਨ ਉਨ੍ਹਾਂ ‘ਆਪ’ ਸਰਕਾਰ ‘ਤੇ ਜਾਣਬੁੱਝ ਕੇ ਪੰਜਾਬ ਦੇ ਕਿਸਾਨਾਂ ਅਤੇ ਡੇਅਰੀ ਸੈਕਟਰ ਦੇ ਮੈਂਬਰਾਂ ਨੂੰ ਸਮਝੌਤੇ ਸੰਬੰਧੀ ਗੁੰਮਰਾਹ ਕਰਨ ਦਾ ਦੋਸ਼ ਲਗਾਇਆ। ਪ੍ਰਿਤਪਾਲ ਸਿੰਘ ਬਲੀਏਵਾਲ ਨੇ ਸਪੱਸ਼ਟ ਕੀਤਾ ਕਿ ਇਹ ਸਮਝੌਤਾ ਖੇਤੀਬਾੜੀ ਅਤੇ ਡੇਅਰੀ ਸੈਕਟਰ ਨਾਲ ਸੰਬੰਧਿਤ ਸੰਵੇਦਨਸ਼ੀਲ ਉਤਪਾਦਾਂ ਦੀ ਰੱਖਿਆ ਕਰਦਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਨੁਕਸਾਨ ਤੋਂ ਬਚਾਉਂਦਾ ਹੈ। ਉਨ੍ਹਾਂ ਨੇ 7 ਫਰਵਰੀ ਨੂੰ ਭਾਰਤ ਅਤੇ ਅਮਰੀਕਾ ਵਿਚਕਾਰ ਹੋਏ ਸਾਂਝੇ ਸਮਝੌਤੇ ਨਾਲ ਸੰਬੰਧਿਤ ਦਸਤਾਵੇਜ਼ ਵੀ ਮੀਡੀਆ ਨੂੰ ਪੇਸ਼ ਕੀਤੇ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਹ ਸਮਝੌਤਾ ਕਿਸਾਨਾਂ ਅਤੇ ਡੇਅਰੀ ਸੈਕਟਰ ਲਈ ਨੁਕਸਾਨਦੇਹ ਹੈ, ਤਾਂ ‘ਆਪ’ ਮੰਤਰੀ ਸੰਜੀਵ ਅਰੋੜਾ ਅਤੇ ਰਾਜਿੰਦਰ ਗੁਪਤਾ ਨੇ ਜਨਤਕ ਤੌਰ ‘ਤੇ ਇਸ ਸੌਦੇ ਦੀ ਪ੍ਰਸੰਸਾ ਕਿਉਂ ਕੀਤੀ ? ਬਲੀਏਵਾਲ ਨੇ ਕਿਹਾ ਕਿ ਵਿਰੋਧੀ ਧਿਰ ਇਹ ਗ਼ਲਤਫ਼ਹਿਮੀ ਫੈਲਾ ਰਹੀ ਹੈ ਕਿ ਪ੍ਰਸਤਾਵਿਤ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਤੇ ਡੇਅਰੀ ਫਾਰਮਿੰਗ ਨੂੰ ਕਾਫ਼ੀ ਨੁਕਸਾਨ ਪਹੁੰਚਾਏਗਾ, ਜਦੋਂ ਕਿ ਅਸਲੀਅਤ ਇਸ ਦੇ ਬਿਲਕੁਲ ਉਲਟ ਹੈ। ਇਹ ਸਮਝੌਤਾ ਪੰਜਾਬ ਦੇ ਹਿੱਤਾਂ ਦੀ ਪੂਰੀ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਬਿਨਾਂ ਕਿਸੇ ਅਧਿਕਾਰਤ ਦਸਤਾਵੇਜ਼ ਦੇ ਡਰ ਅਤੇ ਭੰਬਲਭੂਸੇ ਦਾ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ‘ਆਪ’ ਸਰਕਾਰ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਕੋਲ ਕੋਈ ਅਜਿਹਾ ਦਸਤਾਵੇਜ਼ ਹੈ ਜੋ ਪੰਜਾਬ ਦੇ ਖੇਤੀਬਾੜੀ ਜਾਂ ਡੇਅਰੀ ਸੈਕਟਰ ਨੂੰ ਨੁਕਸਾਨ ਪਹੁੰਚਾਉਂਦਾ ਹੈ, ਤਾਂ ਉਸਨੂੰ ਤੁਰੰਤ ਜਨਤਕ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਨੂੰ ਕਿਸੇ ਵੀ ਕੀਮਤ ‘ਤੇ ਨੁਕਸਾਨ ਨਹੀਂ ਪਹੁੰਚਾਇਆ ਜਾਵੇਗਾ। ਇਹ ਸਮਝੌਤਾ ਨਿਵੇਸ਼, ਨਿਰਯਾਤ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਨਵੇਂ ਮੌਕੇ ਖੋਲ੍ਹੇਗਾ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਜ਼ਿਲ੍ਹਾ ਉਪ ਪ੍ਰਧਾਨ ਨਵਲ ਜੈਨ, ਪ੍ਰੈਸ ਸਕੱਤਰ ਡਾ: ਸਤੀਸ਼ ਕੁਮਾਰ, ਸੋਸ਼ਲ ਮੀਡੀਆ ਸਕੱਤਰ ਰਾਜਨ ਪਾਂਡੇ, ਬੁਲਾਰੇ ਸੁਰੇਂਦਰ ਕੌਸ਼ਲ, ਸੌਰਭ ਕਪੂਰ ਅਤੇ ਹੋਰ ਅਧਿਕਾਰੀ ਇਸ ਮੌਕੇ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡੇਰਾਬੱਸੀ ਦੇ ਨਵ-ਨਿਯੁਕਤ ਐਸ.ਪੀ. ਬਿਕਰਮਜੀਤ ਸਿੰਘ ਬਰਾੜ ਦਾ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਨਮਾਨ
Next articleਐਕਸੀਅਨ ਕਿਰਨਦੀਪ ਹੀਰ ਗੁਰੂ ਰਵਿਦਾਸ ਮੰਦਰ ਸਭਾ ਵੱਲੋਂ ਸਨਮਾਨਿਤ