ਇਸ਼ਤਿਹਾਰਬਾਜ਼ੀ ਵਿੱਚ ਕਰੋੜਾਂ ਰੁਪਏ ਪਾਣੀ ਵਾਂਗ ਵਹਾ ਰਹੀ ਆਪ ਸਰਕਾਰ – ਜਥੇਦਾਰ ਸਾਹੀ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪੰਜਾਬ ਦੀ ਆਮ ਆਦਮੀ ਪਾਰਟੀ ਜੋ ਕਿ ਚੋਣਾਂ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਉੱਤੇ ਖਜਾ਼ਨੇ ਦੀ ਦੁਰਵਰਤੋਂ ਦੇ ਦੋਸ਼ ਲਗਾਉਂਦੀਆਂ ਸਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਖੁਦ ਸੱਤਾ ਵਿੱਚ ਆਉਣ ਤੋਂ ਪੰਜਾਬ ਸਮੇਤ ਦੂਜਿਆਂ ਸੂਬਿਆਂ ਵਿੱਚ ਕੀਤੀ ਜਾ ਰਹੀ ਇਸ਼ਤਿਹਾਰਬਾਜ਼ੀ ਕਰੋੜਾਂ ਰੁਪਏ ਪਾਣੀ ਵਾਂਗ ਵਹਾ ਰਹੀ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਨੇ ਪੰਜਾਬ ਦੇ ਸਿਹਤ ਸਕੱਤਰ ਅਜੋਏ ਸ਼ਰਮਾ ਦੁਆਰਾ ਭਾਰਤ ਦੇ ਦੂਜੇ ਰਾਜਾਂ ਵਿੱਚ ਇਸ਼ਤਿਹਾਰਾਂ ਲਈ 30 ਕਰੋੜ ਰੁਪਏ ਜਾਰੀ ਕਰਨ ਤੋਂ ਇਨਕਾਰ ਕਰਨ ਤੇ ਨਵੇਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੁਆਰਾ ਉਹਨਾਂ ਦਾ ਤਬਾਦਲਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

ਉਹਨਾਂ ਕਿਹਾ ਕਿ “ਆਪ” ਦੀ ਮਾਨ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਜ਼ਮੀਨ ਅਸਮਾਨ ਦਾ ਅੰਤਰ ਹੈ। ਜਥੇਦਾਰ ਸਾਹੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਸਕੱਤਰ ਅਜੋਏ ਸ਼ਰਮਾ ਨੇ ਭਾਰਤ ਦੇ ਦੂਜੇ ਰਾਜਾਂ ਵਿੱਚ ਇਸ਼ਤਿਹਾਰਾਂ ਲਈ 30 ਕਰੋੜ ਰੁਪਏ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਨਵੇਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਉਨ੍ਹਾਂ ਦੀ ਬਦਲੀ ਕਰਵਾ ਦਿੱਤੀ। ਕਿਉਂਕਿ ਅਜੋਏ ਸ਼ਰਮਾ ਵੱਲੋਂ ਪੰਜਾਬ ਸਰਕਾਰ ਦੁਆਰਾ 26 ਜਨਵਰੀ ਨੂੰ ਉਦਘਾਟਨ ਹੋਣ ਵਾਲੇ 400 ਆਮ ਆਦਮੀ ਹੈਲਥ ਕਲੀਨਿਕਾਂ ‘ਤੇ ਸਿਰਫ 10 ਕਰੋੜ ਰੁਪਏ ਖਰਚ ਹੋਣ ਅਤੇ ਇਨ੍ਹਾਂ ਕਲੀਨਿਕਾਂ ਦੇ ਇਸ਼ਤਿਹਾਰਾਂ ‘ਤੇ 30 ਕਰੋੜ ਰੁਪਏ ਖ਼ਰਚ ਕਰਨ ਤੋਂ ਇੰਨਕਾਰ ਕਰ ਦਿੱਤਾ। ਜਦਕਿ ਇਹ ਪੈਸਾ ਪਹਿਲਾਂ ਖੁੱਲੇ ਹਸਪਤਾਲਾਂ ਦੇ ਸੁਧਾਰ , ਦਵਾਈਆਂ ਤੇ ਡਾਕਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਤੇ ਵੀ ਖ਼ਰਚ ਕੀਤਾ ਜਾ ਸਕਦਾ ਸੀ।

ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਕਿਹਾ ਕਿ ਮੈਂ ਜਿੱਥੇ ਅਜੋਏ ਸ਼ਰਮਾ ਜੋ ਕਿ ਬਤੌਰ ਸਿਹਤ ਸਕੱਤਰ ਹੁੰਦਿਆਂ ਸਰਕਾਰ ਦੀ ਸਰਕਾਰੀ ਖਜ਼ਾਨੇ ਦੀ ਲੁੱਟ ਨੂੰ ਰੋਕਣ ਲਈ ਲਏ 30 ਕਰੋੜ ਦੀ ਰਾਸ਼ੀ ਜਾਰੀ ਨਾ ਕਰਨ ਦੇ ਸਟੈਂਡ ਦੀ ਭਰਪੂਰ ਸ਼ਲਾਘਾ ਕਰਦਾ ਹਾਂ। ਉਥੇ ਹੀ ਅਜੋਏ ਸ਼ਰਮਾ ਦੇ ਹੋਏ ਤਬਾਦਲੇ ਤੇ ਪੰਜਾਬ ਸਰਕਾਰ ਦੁਆਰਾ ਲਏ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ। ਉਹਨਾਂ ਕਿਹਾ ਕਿ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਅਜੋਏ ਸ਼ਰਮਾ ਦੇ ਨਾਲ਼ ਚਟਾਨ ਵਾਂਗ ਖੜੀ ਹੈ । ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਹਤ ਸਕੱਤਰ ਅਜੋਏ ਸ਼ਰਮਾ ਦੇ ਤਬਾਦਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

 

Previous articleਗੁਰਪਾਲ ਸਿੰਘ ਇੰਡੀਅਨ ਨੂੰ ਇਮਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਨ ਤੇ ਸਨਮਾਨਿਤ ਕੀਤਾ ਗਿਆ
Next article35ਵੀਆਂ ਕੋਕਾ ਕੋਲਾ, ਏਵਨ ਸਾਈਕਲ ਜਰਖੜ ਖੇਡਾਂ ਧੂਮ ਧੜੱਕੇ ਨਾਲ ਸਮਾਪਤ