HOME ਆਪ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ...

ਆਪ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਜਾਰੀ- ਬ੍ਰਿਗੇਡੀਅਰ ਰਾਜਕੁਮਾਰ 

1
ਬਲਾਚੌਰ   (ਸਮਾਜ ਵੀਕਲੀ)  (ਜਤਿੰਦਰਪਾਲ ਸਿੰਘ ਕਲੇਰ) ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਜਿੱਥੇ ਸਿਹਤ ਸੇਵਾਵਾਂ ਤੇ ਸਿੱਖਿਆ ਵਿੱਚ ਸੁਧਾਰਾਂ ਨੂੰ ਲੈ ਕੇ ਇਤਿਹਾਸਿਕ ਕਦਮ ਚੁੱਕੇ ਗਏ ਹਨ ਉਥੇ ਹੀ  ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਡੇ ਉਪਰਾਲੇ ਜਾਰੀ ਹਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਕਤ ਵਿਚਾਰ ਪੱਤਰਕਾਰਾਂ ਨਾਲ ਸਾਂਝੇ ਕਰਦੇ ਹੋਏ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਸਿਰਫ ਆਪ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ਕਿਉਂਕਿ ਜੇਕਰ ਨੌਜਵਾਨ ਸਿਹਤਮੰਦ ਹੋਣਗੇ ਤਾਂ ਉਹ ਕੁਰੀਤੀਆਂ ਤੇ ਨਸ਼ਿਆਂ ਤੋਂ ਬਚ ਕੇ ਆਪਣੇ ਪਰਿਵਾਰ ਤੇ ਸਮਾਜ ਵਿੱਚ ਚੰਗੀ ਭੂਮਿਕਾ ਨਿਭਾਅ ਸਕਦੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਸਰਕਾਰ ਵੱਲੋਂ ਖੇਡ ਸਟੇਡੀਅਮ ਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਿੰਮਾਂ ਖੋਲੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਤੇ ਬੱਚੇ ਪ੍ਰੈਕਟਿਸ ਕਰ ਸਕਣ।  ਇਸ ਦੇ ਨਾਲ ਹੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਖਰੀਦਣ ਲਈ ਵੀ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਬ੍ਰਿਗੇਡੀਅਰ ਰਾਜਕੁਮਾਰ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਲਗਾਉਣ ਲਈ ਜਿੱਥੇ ਸੂਬੇ ਦੀ ਆਪ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਉੱਥੇ ਹੀ ਐਨਆਰਆਈ ਵੀਰਾਂ ਤੇ ਸਮਾਜ ਸੇਵੀਆਂ ਦਾ ਵੀ ਅਹਿਮ ਯੋਗਦਾਨ ਹੈ ਜਿਨਾਂ ਦੀ ਮਦਦ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸਾਹ ਵੱਧਦਾ ਹੈ।  ਇਸ ਤੋਂ ਇਲਾਵਾ ਖੇਡਾਂ ਆਪਸੀ ਪਿਆਰ ਤੇ ਸਾਂਝ ਵਧਾਉਂਦੀਆਂ ਹਨ ਅਤੇ ਇੱਕ ਜਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਹਨਾਂ ਹਰ ਪੰਜਾਬੀ ਨੂੰ ਅਪੀਲ ਕੀਤੀ ਕਿ ਜਿੱਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਕੂਲੀ ਬੱਚਿਆਂ ਤੇ ਨੌਜਵਾਨਾਂ ਦਾ ਸਹੀ ਮਾਰਗਦਰਸ਼ਨ ਕਰਨ ਲਈ ਯਤਨਸ਼ੀਲ ਹਨ ਉੱਥੇ ਹੀ ਮਾਪਿਆਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੰਤਰਰਾਸ਼ਟਰੀ ਮਹਿਲਾ ਦਿਵਸ “ਮਨਾਇਆ 
Next articleਕ੍ਰਿਤਿਕਾ ਚੌਧਰੀ ਨੇ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ‘ਚ 312ਵਾਂ ਰੈਂਕ ਕੀਤਾ ਪ੍ਰਾਪਤ