ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕੰਪਿਊਟਰ ਅਧਿਆਪਕ ਯੂਨੀਅਨ ਕਪੂਰਥਲਾ ਦੀ ਇਕ ਅਹਿਮ ਮੀਟਿੰਗ ਸਰਪ੍ਰਸਤ ਜਸਪਾਲ ਸਿੰਘ,ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਅਤੇ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਸੰਧਾ ਦੀ ਪ੍ਰਧਾਨਗੀ ਹੇਠ ਆਤਮਾਂ ਸਿੰਘ ਪਾਰਕ ਸੁਲਤਾਨਪੁਰ ਵਿਖੇ ਹੋਈ।ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦੇ ਵਿਚਾਰ ਚਰਚਾ ਹੋਈ,ਵੱਖ-ਵੱਖ ਸਕੂਲਾਂ ਤੋਂ ਇਕੱਤਰ ਹੋਏ ਕੰਪਿਊਟਰ ਅਧਿਆਪਕ ਨੂੰ ਸਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਨੇ ਕਿਹਾ ਹੁਣ ਤੱਕ ਆਪ ਸਰਕਾਰ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਨ ‘ਚ ਨਾਕਾਮਯਾਬ ਰਹੀ ਹੈ ਇਸ ਲਈ ਕਾਡਰ’ ਚ ਬੇਚੈਨੀ ਪਾਈ ਜਾ ਰਹੀ ਹੈ ਇਥੋ ਤੱਕ ਕਿ ਮਾਨਯੋਗ ਸਿੱਖਿਆ ਮੰਤਰੀ ਜੀ ਵੱਲੋਂ ਕੀਤੇ ਵਾਅਦੇ ਵੀ ਅਜੇ ਤੱਕ ਵਫ਼ਾ ਨਹੀਂ ਹੋਏ।
ਜ਼ਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਨੇ ਕਿਹਾ ਕਿ ਸਰਕਾਰ ਨਾਲ ਲਗਤਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ ਅਤੇ ਜੇਕਰ ਆਉਣ ਵਾਲੇ ਸਮੇਂ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਨਹੀਂ ਕੀਤਾ ਜਾਂਦਾ ਤਾਂ ਜੱਥੇਬੰਦੀ ਵੱਲੋਂ ਸੂਬਾ ਪੱਧਰ ਤੇ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਸੰਗਠਨ ਨੁੂੰ ਹੋਰ ਮਜ਼ਬੂਤ ਕਰਨ ਲਈ ਮੈਡਮ ਬਲਜਿੰਦਰ ਕੌਰ ਨੂੰ ਬਲਾਕ ਕੋਆਰਡੀਨੇਟਰ,ਉਹਨਾਂ ਨਾਲ ਸਹਾਇਕ ਦੇ ਤੌਰ ਤੇ ਅਮਨਦੀਪ ਕੌਰ,ਰਣਜੀਤ ਕੌਰ, ਹਰਪ੍ਰੀਤ ਕੌਰ ਨੂੰ ਜਥੇਬੰਦਕ ਜਿੰਮੇਵਾਰੀ ਦਿੱਤੀ ਗਈ। ਇਸ ਮੌਕੇ ਸੁਰਜੀਤ ਸਿੰਘ, ਰਸ਼ਪਾਲ ਸਿੰਘ,ਗੁਰਵਿੰਦਰ ਸਿੰਘ, ਪਵਨ ਕੁਮਾਰ,ਸੁਖਵਿੰਦਰ ਸਿੰਘ,ਤਲਵਿੰਦਰ ਸਿੰਘ, ਜਤਿੰਦਰ ਥਿੰਦ,ਜਸਪ੍ਰੀਤ ਸਿੰਘ, ਰਮਨਦੀਪ ਸਿੰਘ,ਵਿਪਨ ਕੁਮਾਰ,ਕਿੰਦਰਜੀਤ ਕੌਰ,ਮਨਦੀਪ ਕੌਰ, ਰਚਨਾ,ਹਰਜੀਤ ਕੌਰ,ਸਰੂਚੀ,ਮਨਜਿੰਦਰ ਕੌਰ,ਸੁਨੀਤਾ ਅਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly