ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਕਿਹਾ ਕਿ ਗੁਰਦਾਸਪੁਰ ਵਿਚ ਜੰਗਲ ਰਾਜ ਵਰਗਾ ਮਾਹੌਲ ਬਣ ਰਿਹਾ ਹੈ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਹੈਰਾਨੀ ਭਰੀ ਹੈ ਜਦਕਿ ਗੁੰਡਾ ਅਨਸਰ ਹਥਿਆਰਾਂ ਸਮੇਤ ਘੁੰਮ ਰਹੇ ਹਨ। ਉਨ੍ਹਾਂ ਗੁਰਦਾਸਪੁਰ ਜ਼ਿਲ੍ਹੇ ਵਿਚ ਹੋਈ ਘਟਨਾ ਦਾ ਵੀਡੀਓ ਵੀ ਸਾਂਝਾ ਕੀਤਾ ਹੈ| ਸਾਬਕਾ ਮੰਤਰੀ ਪਰਗਟ ਸਿੰਘ ਨੇ ਪੰਜਾਬ ’ਚ ਅਮਨ-ਕਾਨੂੰਨ ਦੀ ਵਿਗੜ ਰਹੀ ਵਿਵਸਥਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਰੋਜ਼ਾਨਾ ਦੋ-ਤਿੰਨ ਕਤਲ ਹੋ ਰਹੇ ਹਨ ਅਤੇ ਥੋੜ੍ਹੇ ਦਿਨਾਂ ਵਿਚ ਹੀ ਡੇਢ ਦਰਜਨ ਨੌਜਵਾਨਾਂ ਦਾ ਕਤਲ ਹੋ ਚੁੱਕਾ ਹੈ|
ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਨਾਜ਼ੁਕ ਬਣੀ ਹੋਈ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਦੀਆਂ ਠੰਢੀਆਂ ਵਾਦੀਆਂ ਵਿਚ ਆਨੰਦ ਮਾਣ ਰਹੇ ਹਨ| ਪਹਿਲਾਂ ਗੁਜਰਾਤ ਦਾ ਟੂਰ ਤੇ ਹੁਣ ਹਿਮਾਚਲ, ਮੁੱਖ ਮੰਤਰੀ ਨੇ ਪੰਜਾਬ ਅਪਰਾਧੀਆਂ ਦੇ ਆਸਰੇ ਛੱਡ ਰੱਖਿਆ ਹੈ। ਇਸੇ ਦੌਰਾਨ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦਾ ‘ਬਦਲਾਅ’ ਪੰਜਾਬ ਵਿਚ ਹਿੰਸਾ ਤੇ ਭ੍ਰਿਸ਼ਟਾਚਾਰ ਦੀ ਵਾਪਸੀ ਵਜੋਂ ਉੱਭਰਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly