ਭ੍ਰਿਸ਼ਟਾਚਾਰ ਖ਼ਤਮ ਕਰੇਗੀ ‘ਆਪ’ ਸਰਕਾਰ: ਧਾਲੀਵਾਲ

ਅੰਮ੍ਰਿਤਸਰ (ਸਮਾਜ ਵੀਕਲੀ):  ਆਪ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਿਨ੍ਹਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਦਾ ਅੱਜ ਇਥੇ ਪੁੱਜਣ ’ਤੇ ਗੋਲਡਨ ਗੇਟ ਵਿੱਚ ਆਪ ਵਾਲੰਟੀਅਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਪ ਦੇ ਹੱਕ ਵਿਚ ਵੱਡਾ ਫਤਵਾ ਦਿੱਤਾ ਹੈ। ਲੋਕਾਂ ਦੇ ਫਤਵੇ ਨੂੰ ਦੇਖਦਿਆਂ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ਨੂੰ ਧਿਆਨ ਵਿਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰੇਗੀ ਅਤੇ ਇਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਪਰਵਾਸੀ ਭਾਰਤੀ ਮਾਮਲੇ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਸ੍ਰੀ ਧਾਲੀਵਾਲ ਇੱਥੋਂ ਆਪਣੇ ਜੱਦੀ ਪਿੰਡ ਜਗਦੇਵ ਕਲਾਂ ਲਈ ਰਵਾਨਾ ਹੋਏ, ਜਿਥੇ ਪਿੰਡ ਵਿਚ ਵੀ ਲੋਕਾਂ ਨੇ ਨਿੱਘਾ ਸਵਾਗਤ ਕੀਤਾ। ਗੋਲਡਨ ਗੇਟ ਵਿੱਚ ਸਵਾਗਤ ਕਰਨ ਵਾਲਿਆਂ ਵਿਚ ਇਕਬਾਲ ਸਿੰਘ ਭੁੱਲਰ, ਪ੍ਰਭਬੀਰ ਸਿੰਘ ਬਰਾੜ, ਹਰਵੰਤ ਸਿੰਘ ਉਮਰਾਨੰਗਲ, ਸੀਮਾ ਸੋਢੀ, ਗੁਰਭੇਜ ਸਿੰਘ, ਜਗਦੀਪ ਸਿੰਘ, ਅਸ਼ੋਕ ਤਲਵਾਰ, ਜਸਪ੍ਰੀਤ ਸਿੰਘ, ਅਪਾਰ ਸਿੰਘ ਰੰਧਾਵਾ, ਅਨਿਲ ਮਹਾਜਨ, ਵਿਕਰਮਜੀਤ ਵਿੱਕੀ, ਸਰਬਜੋਤ ਸਿੰਘ ਧੰਜਲ ਤੇ ਹੋਰ ਵੱਡੀ ਗਿਣਤੀ ਵਿਚ ਆਪ ਆਗੂ ਤੇ ਵਾਲੰਟੀਅਰ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੰਨਾ ਕਾਸ਼ਤਕਾਰਾਂ ਦੇ ਬਕਾਏ ਜਲਦ ਦਿੱਤੇ ਜਾਣ: ਪ੍ਰਤਾਪ ਬਾਜਵਾ
Next articleਗੁਰਦੁਆਰੇ ’ਚ ਲੈਂਟਰ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ