ਨੰਗਲ (ਸਮਾਜ ਵੀਕਲੀ): ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਇੱਥੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਤੇ ਪੰਜਾਬੀਅਤ ਦੀ ਸਭ ਤੋਂ ਵੱਡੀ ਦੋਖੀ ਪਾਰਟੀ ਹੈ। ਸਰਹੱਦੀ ਸੂਬੇ ਨੂੰ ਤਜਰਬੇਕਾਰ ਸਰਕਾਰ ਦੀ ਲੋੜ ਹੈ ਤੇ ਉਹ ਸਿਰਫ ਕਾਂਗਰਸ ਹੀ ਦੇ ਸਕਦੀ ਹੈ। ਤਿਵਾੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 117 ’ਚੋਂ 80-90 ੳਮੀਦਵਾਰ ਤਾਂ ਕਾਂਗਰਸ ’ਚੋਂ ਹੀ ਗਏ ਹਨ ਤੇ ਕਦੇ ਵੀ ਹਵਾ ਦਾ ਰੁਖ ਦੇਖ ਕੇ ਛੜੱਪਾ ਮਾਰ ਸਕਦੇ ਹਨ।
ਉਨ੍ਹਾਂ ਮੰਨਿਆ ਕਿ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਮੁਲਕ ਦਾ ਸਿਹਤ ਢਾਂਚਾ ਕਮਜ਼ੋਰ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸਮੁੱਚਾ ਸਿਹਤ ਢਾਂਚਾ ਸੁਧਾਰਨ ਲਈ ਛੇ ਲੱਖ ਕਰੋੜ ਰੁਪਏ ਲੱਗਣਗੇ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਲੋਕ ਸਭਾ ’ਚ ਮੋਦੀ ਸਰਕਾਰ ਨੂੰ ਘੇਰਦੇ ਹਨ ਤਾਂ ਉਨ੍ਹਾਂ ਦੇ ਹਲਕੇ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਰਾਜਸੀ ਇਸ਼ਾਰੇ ’ਤੇ ਉਨ੍ਹਾਂ ਦੇ ਪ੍ਰਾਜੈਕਟ ਪ੍ਰਭਾਵਿਤ ਹੁੰਦੇ ਹਨ। ਨੰਗਲ ਸ਼ਹਿਰ ਦੀ ਲੀਜ਼ ਸਮੱਸਿਆ ਬਾਰੇ ਕਾਂਗਰਸੀ ਆਗੂ ਨੇ ਕਿਹਾ ਕਿ ਉਨ੍ਹਾਂ ਕਈ ਵਾਰ ਕੇਂਦਰੀ ਊਰਜਾ ਮੰਤਰੀ ਆਰ.ਕੇ ਸਿੰਘ ਨਾਲ ਗੱਲਬਾਤ ਕੀਤੀ ਹੈ, ਉਮੀਦ ਹੈ ਕਿ ਇਹ ਮਾਮਲਾ ਛੇਤੀ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਰਾਣਾ ਕੇਪੀ ਸਿੰਘ ਨਾਲ ਕੋਈ ਨਾਰਾਜ਼ਗੀ ਨਹੀਂ ਹੈ ਪਰ ਹਰ ਵਿਅਕਤੀ ਨੇ ਆਪਣੀ ਚੋਣ ਆਪਣੇ ਢੰਗ ਨਾਲ ਲੜਨੀ ਹੰਦੀ ਹੈ। ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ 111 ਦਿਨਾਂ ’ਚ ਵੀ ਕੀਤੇ ਕੰਮ ਸ਼ਲਾਘਾਯੋਗ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly