ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਰੈਲ ਮਾਜਰਾ ਵਿੱਚ ਤਿੰਨਾਂ ਪੰਚਾਇਤਾਂ ਦੀ ਮੌਜੂਦਗੀ ਵਿੱਚ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦੁਆਇਆ ਕਿ ਪਿੰਡ ਵਿੱਚ ਹੋਣ ਵਾਲੇ ਵਿਕਾਸ ਦੇ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਪੀਣ ਵਾਲੇ ਬੋਰ ਦੀ ਸਮੱਸਿਆਂ ਬਹੁਤ ਜਲਦੀ ਹੱਲ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਲੋਕਾਂ ਦੇ ਕੰਮ ਕਰਨ ਲਈ ਵਚਨਬੱਧ ਹੈ ਅਤੇ ਸਾਰੇ ਹਲਕੇ ਵਿੱਚ ਕੰਮ ਵੱਡੇ ਪੱਧਰ ਤੇ ਚੱਲ ਰਹੇ ਹਨ। ਇਸ ਮੌਕੇ ਸਰਪੰਚ ਮਾਜਰਾ ਬੇਟ ਸੁਰਿੰਦਰ ਸ਼ਰਮਾਂ, ਸਰਪੰਚ ਰੈਲ ਮੈਡਮ ਅਨੀਤਾ, ਸਮਾਜਸੇਵੀ ਸੱਤਪਾਲ ਸੰਧੂ, ਬਲਾਕ ਪ੍ਰਧਾਨ ਲਾਲੀ ਰੈਲ ਮਾਜਰਾ, ਰਿਸ਼ੀ ਭਨੋਟ, ਪੰਡਿਤ ਬ੍ਰਿਜ ਮੋਹਨ, ਸੱਤਪਾਲ ਰਾਣਾ, ਸੰਦੀਪ ਰਾਣਾ, ਸੁਭਾਸ਼ ਭਾਟੀਆ, ਸੰਨੀ ਰਾਣਾ,ਪੰਚ ਬਹਾਦਰ ਖਾਨ,ਪੰਚ ਰਮੇਸ਼ ਕੁਮਾਰ, ਸੁਖਵਿੰਦਰ ਬਿੰਦੀ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਬੱਚੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



