ਆਪ ਆਗੂ ਗੁਰਪਾਲ ਇੰਡੀਅਨ ਤੇ ਲਲਿਤ ਸਕਲਾਨੀ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਕਿਹਾ ,ਜਲਦ ਸ਼ੁਰੂ ਹੋਵੇਗਾ ਮੈਡੀਕਲ ਕਾਲਜ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਮੰਗਲਵਾਰ ਨੂੰ ਜ਼ਿਲ੍ਹੇ ਦੇ ਹਲਕਾ ਫਗਵਾੜਾ ਵਿਖੇ ਸਕਾਰੀ ਹਸਪਤਾਲ ਦੇ ਜੱਚਾ ਬੱਚਾ ਵਾਰਡ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੈਡਮ ਲਲਿਤ ਸਕਲਾਨੀ,ਸੂਬਾ ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ ਅਤੇ ਉਨ੍ਹਾਂਦੀ ਟੀਮ ਨੇ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੀ ਮਜਬੂਤੀ ਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਦੇ ਨਿਰਮਾਣ ਸਬੰਧੀ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ਗੁਰਪਾਲ ਸਿੰਘ ਇੰਡੀਅਨ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਕਪੂਰਥਲਾ ਦੇ ਕਈ ਮੁੱਦਿਆਂ ਤੋਂ ਜਾਣੂ ਕਰਵਾਇਆ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਦੇ ਜਲਦ ਨਿਰਮਾਣ ਦੀ ਮੰਗ ਕੀਤੀ,ਜਿਸ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪ ਆਗੂਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਲਦ ਹੀ ਕਪੂਰਥਲਾ ਵਿਖੇ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਜਾਵੇਗਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪਾਲ ਸਿੰਘ ਇੰਡੀਅਨ ਅਤੇ ਲਲਿਤ ਸਕਲਾਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਨੂੰ ਜਮੀਨੀ ਪੱਧਰ ਤੇ ਪੂਰੀ ਤਰ੍ਹਾਂ ਨਾਲ ਮਜਬੂਤ ਕੀਤਾ ਜਾਵੇਗਾ।

ਵਿਧਾਨਸਭਾ ਹਲਕੇ ਤੋਂ ਲੈਕੇ ਯੂਥ ਪੱਧਰ ਤੱਕ ਦੇ ਤਮਾਮ ਵਲੰਟੀਅਰਾਂ ਨਾਲ ਸਲਾਹ ਮਸ਼ਵਰਾ ਕਰਕੇ ਪਾਰਟੀ ਨੂੰ ਬੁਲੰਦੀਆਂ ਤੇ ਲੈ ਜਾਣ ਅਤੇ ਇਸ ਵਿੱਚ ਇੱਕ ਨਵੀਂ ਰੂਹ ਫੂਕਣ ਲਈ ਨਵੇਂ ਸਿਰੋਂ ਯਤਨਾਂ ਨੂੰ ਤੇਜ ਕੀਤਾ ਜਾਵੇਗਾ।ਆਪ ਆਗੂਆਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸੋਚ ਮੁਤਾਬਿਕ ਅਤੇ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਪਾਰਟੀ ਦੇ ਪੁਰਾਣੇ ਅਤੇ ਮਿਹਨਤੀ ਵਰਕਰਾਂ ਨੂੰ ਜਿਨ੍ਹਾਂ ਨੇ ਪਾਰਟੀ ਲਈ ਦਿਨ-ਰਾਤ ਅਣਥੱਕ ਮਿਹਨਤ ਕੀਤੀ,ਉਨ੍ਹਾਂ ਵਿੱਚੋਂ ਹੀ ਵਾਲੰਟੀਅਰਜ਼ ਚੁਣ ਕੇ ਜ਼ਿਲ੍ਹਾ ਕਪੂਰਥਲਾ ਦੀ ਟੀਮ ਨੂੰ ਮਜਬੂਤ ਕੀਤਾ ਜਾਵੇਗਾ।ਹਲਕਾ ਕਪੂਰਥਲਾ ਦੇ ਪਾਰਟੀ ਸੰਗਠਨ ਨੂੰ ਹਲਕਾ,ਬਲਾਕ,ਵਾਰਡ ਅਤੇ ਬੂਥ ਪੱਧਰ ਤੱਕ ਮਜਬੂਤ ਕੀਤਾ ਜਾਵੇਗਾ ਤਾਂ ਜੋ ਪਾਰਟੀ ਦੇ ਵਾਲੰਟੀਅਰਜ਼ ਪੰਜਾਬ ਦੀ ਸਰਕਾਰ ਦੇ ਜਨਹਿਤ ਫੈਸਲਿਆਂ ਨੂੰ ਪੰਜਾਬ ਦੀ ਜਨਤਾ ਤੱਕ ਪਹੁੰਚਾ ਸਕਣ।ਆਪ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਚੋਣਾਂ ਦੌਰਾਨ ਅਸੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਗੁਰਪਾਲ ਇੰਡੀਅਨ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਲਈ ਵੱਡੀ ਪੱਧਰ ਤੇ ਭਰਤੀ ਮੁਹਿੰਮ ਵਿੱਢੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਇੱਕੋ-ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਮਿਲ ਸਕਣ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਸਪਤਾਲਾਂ ‘ਚ ਡਾਕਟਰਾਂ ਦੀ ਘਾਟ ਨੂੰ ਨਵੀਂ ਭਰਤੀ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਨੇੜਲੇ ਸਰਕਾਰੀ ਹਸਪਤਾਲਾਂ ਵਿਚ ਹੀ ਵਧੀਆ ਤੇ ਪੂਰੀਆਂ ਸਿਹਤ ਸਹੂਲਤਾਂ ਮਿਲ ਸਕਣ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀ.ਐਚ.ਸੀ. ਟਿੱਬਾ ਵਿਖੇ ਭ੍ਰਿਸ਼ਟ ਰੋਗ ਸਬੰਧੀ ਬਲਾਕ ਪੱਧਰੀ ਟ੍ਰੇਨਿੰਗ ਹੋਈ
Next articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੇ ਹਾਸਲ ਕੀਤਾ ਬੈਸਟ ਇਨ ਅਕੈਡਮਿਕ ਅਚੀਵਮੈਂਟ ਐਵਾਰਡ