‘ਆਪ’ ਆਗੂਆਂ ਵੱਲੋਂ ਅਗਾਮੀ ਚੋਣਾਂ ਸਬੰਧੀ ਸਰਗਰਮੀਆਂ ਤੇਜ਼

ਭਾਈਰੂਪਾ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਆਗੂ ਤੇ ਲੋਕ ਗਾਇਕ ਬਲਕਾਰ ਸਿੱਧੂ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੁੂਲ ਦੇ ਸਲਾਬਤਪੁਰਾ, ਦੁੱਲੇਵਾਲਾ, ਬੁਰਜ ਰਾਜਗੜ੍ਹ ਆਦਿ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ। ਇਸ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਬਲਕਾਰ ਸਿੱਧੂ ਨੇ ਕਿਹਾ ਕਿ ਬਿਜਲੀ ਸਬੰਧੀ ਕੀਤੇ ਗਏ ਤਿੰਨਾਂ ਗਰੰਟੀ ਵਾਅਦਿਆਂ ਨੂੰ ‘ਆਪ’ ਦੀ ਸਰਕਾਰ ਆਉਣ ’ਤੇ ਇੱਕ ਹਫਤੇ ਅੰਦਰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੋਰ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਇਸ ਲਈ ਤੁਹਾਡਾ ਪਿਆਰ ਹੀ ਆਮ ਆਦਮੀ ਪਾਰਟੀ ਦੀ ਜਿੱਤ ਬਣੇਗਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਖ਼ੁਦਕੁਸ਼ੀ ਮਾਮਲਾ: ਵਿਧਾਇਕ ਮਾਨਸ਼ਾਹੀਆ ਦਾ ਪੁਤਲਾ ਫੂਕਿਆ
Next articleOlympics roundup: Sindhu, Atanu Das shine on bitter-sweet day for India