HOME ‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ‘ਚ ਐਸਆਈਆਰ ‘ਤੇ ਚਿੰਤਾ...

‘ਆਪ’ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ‘ਚ ਐਸਆਈਆਰ ‘ਤੇ ਚਿੰਤਾ ਪ੍ਰਗਟਾਈ

ਹਰਸਿਮਰਨ ਜੋਤ ਸਿੰਘ ਕਲੇਰ

ਕਿਹਾ- ਬਿਹਾਰ, ਬੰਗਾਲ ਨੂੰ ਇੱਥੇ ਦੁਹਰਾਉਣ ਨਹੀਂ ਦੇਵਾਂਗੇ

   (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਿਸ਼ੇਸ਼ ਗਹਿਣ ਨਿਰੀਖਣ ਪ੍ਰਕਿਰਿਆ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਇਕ ਵਿਸਥਾਰਤ ਪੱਤਰ ਲਿਖ ਕੇ ਪੰਜਾਬ ਦੇ ਐੱਨਆਰਆਈ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਮੰਗ ਉਠਾਈ ਹੈ। ਸੰਸਦ ਮੈਂਬਰ ਨੇ ਕਿਹਾ ਕਿ ਮੌਜੂਦਾ ਪ੍ਰਕਿਰਿਆ ਕਾਰਨ ਵਿਦੇਸ਼ਾਂ ‘ਚ ਰਹਿ ਰਹੇ ਲੱਖਾਂ ਅਸਲੀ ਪੰਜਾਬੀ ਵੋਟਰਾਂ ਦੇ ਨਾਮ ਵੋਟਰ ਸੂਚੀ ‘ਚੋਂ ਕੱਟੇ ਜਾਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਮਾਲਵਿੰਦਰ ਸਿੰਘ ਕੰਗ ਨੇ ਆਪਣੇ ਪੱਤਰ ‘ਚ ਕਿਹਾ ਕਿ ਪੰਜਾਬ ਦਾ ਪ੍ਰਵਾਸੀ ਭਾਈਚਾਰਾ ਕੇਵਲ ਵਿਦੇਸ਼ਾਂ ‘ਚ ਰਹਿਣ ਵਾਲਾ ਸਮਾਜ ਨਹੀਂ, ਬਲਕਿ ਸੂਬੇ ਦੀ ਸੱਭਿਆਚਾਰਕ ਪਛਾਣ ਤੇ ਆਰਥਿਕ ਮਜ਼ਬੂਤੀ ਦਾ ਮਹੱਤਵਪੂਰਨ ਹਿੱਸਾ ਹੈ।ਉਨ੍ਹਾਂ ਕਿਹਾ ਕਿ ਕੈਨੇਡਾ, ਯੂਨਾਈਟਿਡ ਕਿੰਗਡਮ, ਆਸਟ, ਰੇਲੀਆ, ਸੰਯੁਕਤ ਰਾਜ ਅਮਰੀਕਾ, ਇਟਲੀ ਤੇ ਖਾੜੀ ਦੇਸ਼ਾਂ ‘ਚ ਵਸੇ ਪੰਜਾਬੀ ਲਗਾਤਾਰ ਆਪਣੀ ਮਾਤਭੂਮੀ ਨਾਲ ਜੁੜੇ ਹੋਏ ਹਨ। ਉਹ ਪੰਜਾਬ ‘ਚ ਨਿਵੇਸ਼ ਕਰਦੇ ਹਨ, ਪਰਿਵਾਰਕ ਜਾਇਦਾਦਾਂ ਦੀ ਦੇਖਭਾਲ ਕਰਦੇ ਹਨ ਤੇ ਵੱਡੀ ਮਾਤਰਾ ‘ਚ ਪੈਸਾ ਭੇਜਦੇ ਹਨ, ਜਿਸ ਨਾਲ ਸੂਬੇ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲਦੀ ਹੈ ਸੰਸਦ ਮੈਂਬਰ ਨੇ ਕਿਹਾ ਕਿ ਐਸਆਰਆਈ ਦਾ ਉਦੇਸ਼ ਵੋਟਰ ਸੂਚੀਆਂ ਨੂੰ ਨੁਕਸ-ਰਹਿਤ ਬਣਾਉਣਾ ਹੈ ਪਰ ਇਸਦੀ ਸਖ਼ਤ ਸਮਾਂ ਸੀਮਾ ਤੇ ਪ੍ਰਕਿਰਿਆ ਅਸਲੀ ਵੋਟਰਾਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਵਿਦੇਸ਼ਾਂ ‘ਚ ਰਹਿਣ ਵਾਲੇ ਲੋਕਾਂ ਲਈ ਨਿੱਜੀ ਤੌਰ ‘ਤੇ ਵੈਰੀਫਿਕੇਸ਼ਨ ਲਈ ਹਾਜ਼ਰ ਹੋਣਾ ਬੇਹੱਦ ਮੁਸ਼ਕਲ ਹੈ, ਕਿਉਂਕਿ ਉਹ ਨੌਕਰੀ, ਕਾਰੋਬਾਰ ਤੇ ਲੰਬੀ ਦੂਰੀ ਵਰਗੀਆਂ ਵਿਹਾਰਕ ਸਮੱਸਿਆਵਾਂ ਨਾਲ ਜੁੜੇ ਹੁੰਦੇ ਹਨ। ਪੱਤਰ ‘ਚ ਉਨ੍ਹਾਂ ਕਿਹਾ ਕਿ ਕਈ ਐੱਨਆਰਆਈ ਪਰਿਵਾਰ ਸਾਲਾਂ ਤੇ ਦਹਾਕਿਆਂ ਤੋਂ ਪੰਜਾਬ ਵਿੱਚ ਕਾਨੂੰਨੀ ਵੋਟਰ ਵਜੋਂ ਰਜਿਸਟਰਡ ਹਨ। ਅਜਿਹੇ ‘ਚ ਕੇਵਲ ਪ੍ਰਕਿਰਿਆ ਸੰਬੰਧੀ ਮੁਸ਼ਕਲਾਂ ਕਾਰਨ ਉਨ੍ਹਾਂ ਦੇ ਨਾਮ ਹਟਾਉਣਾ ਲੋਕਤੰਤਰੀ ਅਧਿਕਾਰਾਂ ਦਾ ਘਾਣ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦਾ ਲੋਕਤੰਤਰ ਸਭ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ‘ਤੇ ਅਧਾਰਤ ਹੈ ਅਤੇ ਕਿਸੇ ਵੀ ਅਸਲੀ ਨਾਗਰਿਕ ਨੂੰ ਉਸਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਮਾਲਵਿੰਦਰ ਸਿੰਘ ਕੰਗ ਨੇ ਚੋਣ ਕਮਿਸ਼ਨ ਤੋਂ ਕਈ ਮਹੱਤਵਪੂਰਨ ਮੰਗਾਂ ਵੀ ਰੱਖੀਆਂ। ਉਨ੍ਹਾਂ ਨੇ ਕਾਨੂੰਨੀ ਵੋਟਰ ਆਈਡੀ ਕਾਰਡ ਰੱਖਣ ਵਾਲੇ ਵਿਦੇਸ਼ੀ ਵੋਟਰਾਂ ਲਈ ਆਨਲਾਈਨ ਤੇ ਡਿਜੀਟਲ ਵੈਰੀਫਿਕੇਸ਼ਨ ਦੀ ਸੁਵਿਧਾ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਦਸਤਾਵੇਜ਼ ਜਮ ?ਹਾਂ ਕਰਵਾਉਣ ਲਈ ਵਧੇਰੇ ਲਚਕਦਾਰ ਸਮਾਂ-ਸੀਮਾ ਤੈਅ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਸੁਝਾਅ ਦਿੱਤਾ ਕਿ ਦੁਨੀਆ ਭਰ ‘ਚ ਭਾਰਤੀ ਦੂਤਾਵਾਸਾਂ ਤੇ ਕੌਂਸਲੇਟਾਂ ਦੇ ਮਾਧਿਅਮ ਰਾਹੀਂ ਵੈਰੀਫਿਕੇਸ਼ਨ ਤੇ ਦਸਤਾਵੇਜ਼ਾਂ ਦੀ ਤਸਦੀਕ ਦਾ ਪ੍ਰਬੰਧ ਕੀਤਾ ਜਾਵੇ। ਨਾਲ ਹੀ ਐੱਨਆਰਆਈ ਵੋਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੇਂਦਰ ਸਥਾਪਿਤ ਕਰਨ ਦੀ ਵੀ ਮੰਗ ਰੱਖੀ। ਸੰਸਦ ਮੈਂਬਰ ਨੇ ਇਹ ਵੀ ਕਿਹਾ ਕਿ ਆਰਜ਼ੀ ਤੌਰ ‘ਤੇ ਵਿਦੇਸ਼ ‘ਚ ਰਹਿਣ ਵਾਲੇ ਲੰਬੇ ਸਮੇਂ ਤੋਂ ਰਜਿਸਟਰਡ ਵੋਟਰਾਂ ਦੇ ਨਾਮ ਵੋਟਰ ਸੂਚੀ ‘ਚੋਂ ਹਟਣ ਤੋਂ ਬਚਾਉਣ ਲਈ ਸਪੱਸ਼ਟ ਸੁਰੱਖਿਆ ਪ੍ਰਬੰਧ ਬਣਾਏ ਜਾਣੇ ਚਾਹੀਦੇ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਚੋਣ ਕਮਿਸ਼ਨ ਇਨ੍ਹਾਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਾਂ-ਪੱਖੀ ਕਦਮ ਚੁੱਕੇਗਾ। ਪੱਤਰ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦਾ ਪਰਵਾਸੀ ਭਾਈਚਾਰਾ ਹਮੇਸ਼ਾ ਸੂਬੇ ਤੇ ਦੇਸ਼ ਦੀ ਮਜ਼ਬੂਤੀ ਦਾ ਥੰਮ ?ਹ ਰਿਹਾ ਹੈ। ਅਜਿਹੇ ਵਿੱਚ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਦੀ ਰੱਖਿਆ ਕਰਨਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਧਿਆਪਕ ਦਲ ਪੰਜਾਬ ਦੀ ਸਰਬਸੰਮਤੀ ਨਾਲ ਹੋਈ ਚੋਣ
Next articleਸੋਮਲ ਗੋਤ ਦੇ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਗੋਇੰਦਵਾਲ ਵਿਖੇ ਮਨਾਇਆ ਗਿਆ