ਚੰਡੀਗੜ੍ਹ (ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਇਸ ਸੂਚੀ ਵਿੱਚ ਪਾਰਟੀ ਦੇ 15 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 88 ਹੋ ਗਈ ਹੈ। ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਹਲਕਾ ਐੱਸਏਐੱਸ ਨਗਰ (ਮੁਹਾਲੀ) ਤੋਂ ਸਾਬਕਾ ਮੇਅਰ ਕੁਲਵੰਤ ਿਸੰਘ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾਸਾਂਸੀ ਤੋਂ ਬਲਦੇਵ ਸਿੰਘ ਮਿਆਦੀਆਂ, ਕਪੂਰਥਲਾ ਤੋਂ ਮੰਜੂ ਰਾਣਾ, ਸ਼ਾਹਕੋਟ ਤੋਂ ਰਤਨ ਸਿੰਘ ਕਾਕੜਕਲਾਂ, ਜਲੰਧਰ (ਪੱਛਮੀ) ਤੋਂ ਸ਼ੀਤਲ ਅੰਗੂਰਾਲ, ਆਦਮਪੁਰ ਤੋਂ ਜੀਤ ਲਾਲ ਭੱਟੀ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ, ਸ੍ਰੀ ਚਮਕੌਰ ਸਾਹਿਬ ਤੋਂ ਡਾ. ਚਰਨਜੀਤ ਸਿੰਘ, ਬੱਸੀ ਪਠਾਣਾ ਤੋਂ ਰੁਪਿੰਦਰ ਸਿੰਘ ਹੈਪੀ, ਲੁਧਿਆਣਾ (ਦੱਖਣੀ) ਤੋਂ ਰਜਿੰਦਰ ਪਾਲ ਕੌਰ ਛੀਨਾ, ਫਿਰੋਜ਼ਪੁਰ ਸਿਟੀ ਤੋਂ ਰਣਵੀਰ ਸਿੰਘ ਭੁੱਲਰ, ਬਠਿੰਡਾ (ਸ਼ਹਿਰੀ) ਤੋਂ ਜਗਰੂਪ ਸਿੰਘ ਗਿੱਲ, ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਭਾ ਤੋਂ ਗੁਰਦੇਵ ਸਿੰਘ (ਦੇਵ ਮਾਨ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ। ਪਾਰਟੀ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly