HOME ਆਪ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਪਿੰਡ ਥੋਪੀਆ ਤੋਂ ‘ਤੀਰਥ ਯਾਤਰਾ ਸਕੀਮ’...

ਆਪ ਸੀਨੀਅਰ ਆਗੂ ਅਸ਼ੋਕ ਕਟਾਰੀਆ ਵੱਲੋਂ ਪਿੰਡ ਥੋਪੀਆ ਤੋਂ ‘ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ

14
ਬਲਾਚੌਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) :ਬਲਾਚੌਰ ਦੇ ਨੇੜਲੇ ਪਿੰਡ ਥੋਪੀਆ ਵਿਖੇ ਅੱਜ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਜਥੇ ਨੂੰ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸ਼ੁਭਕਾਮਨਾਵਾਂ ਸਹਿਤ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਨੂੰ ਮਿਲਣ ਅਤੇ ਉਨ੍ਹਾਂ ਦਾ ਹੌਸਲਾ ਵਧਾਉਣ ਮੌਕੇ ਗੱਲਬਾਤ ਕਰਦਿਆਂ ਅਸ਼ੋਕ ਕਟਾਰੀਆ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਬਜ਼ੁਰਗਾਂ ਦਾ ਸਤਿਕਾਰ ਸਾਡੀ ਪਹਿਲ ਹੈ।” ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਸਕੀਮ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ। ਉਨ੍ਹਾਂ ਨੇ ਮੌਜੂਦ ਸੰਗਤ ਅਤੇ ਯਾਤਰੀਆਂ ਨਾਲ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਲੋਕ-ਭਲਾਈ ਪਹਿਲ ਬਾਰੇ ਅਹਿਮ ਜਾਣਕਾਰੀ ਵੀ ਸਾਂਝੀ ਕੀਤੀ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਹਾ ਲੈ ਸਕਣ। ਜਥੇ ਨੂੰ ਰਵਾਨਾ ਕਰਨ ਮੌਕੇ ਅਸ਼ੋਕ ਕਟਾਰੀਆ ਨੇ ਸ਼ਰਧਾਲੂਆਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਅਤੇ ਆਖਿਆ ਕਿ ਵਾਹਿਗੁਰੂ ਸਮੂਹ ਯਾਤਰੀਆਂ ਦੀ ਇਸ ਪਵਿੱਤਰ ਯਾਤਰਾ ਨੂੰ ਸੁਖਮਈ, ਸੁਰੱਖਿਅਤ ਅਤੇ ਮੰਗਲਮਈ ਬਣਾਵੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਯਾਤਰਾ ਤੋਂ ਪਰਤੀ ਸੰਗਤ ਦਾ ਪਿੰਡ ਬਾਗੋਵਾਲ ਪਹੁੰਚਣ ‘ਤੇ ਭਰਵਾਂ ਸਵਾਗਤ, ਸ਼ਰਧਾਲੂਆਂ ਨੇ ਮਾਨ ਸਰਕਾਰ ਦਾ ਜਿਤਾਇਆ ਆਭਾਰ
Next articleਲੋਕਾਂ ਦਾ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ, 2027 ‘ਚ ਮੁੜ ਬਣੇਗੀ ‘ਆਪ’ ਦੀ ਸਰਕਾਰ : ਸਤਨਾਮ ਜਲਾਲਪੁਰ