‘ਆਪ’ ਦੀਆਂ ਸੂਬਾਈ ਆਗੂ ਚੰਡੀਗੜ੍ਹ ਪੁਲੀਸ ਦੇ ਲਾਠੀਚਾਰਜ ਕਾਰਨ ਬੇਹੋਸ਼

ਮੁਹਾਲੀ (ਸਮਾਜ ਵੀਕਲੀ):  ਆਮ ਆਦਮੀ ਪਾਰਟੀ (ਆਪ) ਮਹਿਲਾ ਵਿੰਗ ਵੱਲੋਂ ਚੰਡੀਗੜ੍ਹ ਵਿੱਚ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਸਮੇਂ ਯੂਟੀ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਅਤੇ ਵਰਤੀਆਂ ਜਲ ਤੋਪਾਂ ਕਾਰਨ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਅਤੇ ਯੂਥ ਵਿੰਗ ਦੀ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਬੇਹੋਸ਼ ਹੋ ਗਈਆਂ। ਇਨ੍ਹਾਂ ਨੂੰ ਮੁਹਾਲੀ ਦੇ ਫੇਜ਼-4 ਸਥਿਤ ਚੀਮਾ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਮੁਹਾਲੀ ਦੀ ਸਕੱਤਰ ਪ੍ਰਭਜੋਤ ਕੌਰ ਅਤੇ ਪਾਰਟੀ ਦੇ ਮੀਡੀਆ ਇੰਚਾਰਜ ਜਸਪਾਲ ਸਿੰਘ ਕਾਊਣੀ ਨੂੰ ਵੀ ਸੱਟਾਂ ਲੱਗੀਆਂ ਹਨ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਆਪ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਤੇ ਬੁਲਾਰੇ ਵਿਨੀਤ ਵਰਮਾ ਨੇ ਦੱਸਿਆ ਕਿ ਆਪ ਦੀ ਮਹਿਲਾ ਵਿੰਗ ਵੱਲੋਂ ਅੱਜ ਭਾਜਪਾ ਦੇ ਚੰਡੀਗੜ੍ਹ ਵਿਚਲੇ ਦਫ਼ਤਰ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਜਿੱਥੇ ਯੂਟੀ ਪੁਲੀਸ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਵਾਲੰਟੀਅਰਾਂ ਅਤੇ ਪੁਰਸ਼ ਵਰਕਰਾਂ ’ਤੇ ਜਲ ਤੋਪਾਂ ਚਲਾਈਆਂ, ਲਾਠੀਚਾਰਜ ਕੀਤਾ ਗਿਆ। ਇਹੀ ਨਹੀਂ ਪੁਲੀਸ ਨੇ ਆਪ ਵਾਲੰਟੀਅਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੰਗਲਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲੀਸ ਨੇ ਧੂਹ ਕੇ ਗੱਡੀਆਂ ’ਚ ਸੁੱਟਿਆ
Next articleਦਲਿਤ ਪਰਿਵਾਰ ’ਤੇ ਤਸ਼ੱਦਦ: ਮੁੱਖ ਸਕੱਤਰ ਤੇ ਡੀਜੀਪੀ ਨੂੰ ਨੋਟਿਸ