ਚੰਡੀਗੜ੍ਹ (ਸਮਾਜ ਵੀਕਲੀ) : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ’ਚ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਪਰ ਆਮ ਆਦਮੀ ਪਾਰਟੀ ਢੁਕਵੇਂ ਸਮੇਂ ’ਤੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਮੁੱਖ ਮੰਤਰੀ ਦਾ ਚਿਹਰਾ ਨਹੀਂ ਹਨ। ਸ੍ਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ 25 ਦੇ ਕਰੀਬ ਵਿਧਾਇਕ ਤੇ ਕੁੱਝ ਸੰਸਦ ਮੈਂਬਰ ‘ਆਪ’ ਦੇ ਸੰਪਰਕ ‘ਚ ਹਨ ਪਰ ਉਹ ਕਾਂਗਰਸ ਦਾ ਕੂੜਾ ਪਾਰਟੀ ’ਚ ਸ਼ਾਮਲ ਨਹੀਂ ਕਰਨਾ ਚਾਹੁੰਦੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly