ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਚੁਣੇ ਹੋਏ ਨੁਮਾਇੰਦੇ ਤੇ ਅਹੁਦੇਦਾਰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਣ ਵਾਲੀ ਕੌਮੀ ਕੌਂਸਲ ਦੀ ਮੀਟਿੰਗ ਦੌਰਾਨ ਭਾਰਤ ’ਚ ‘ਆਪ’ ਦੀ ਵਿਸਥਾਰ ਯੋਜਨਾ ‘ਤੇ ਕਰਨਗੇ ਚਰਚਾ ਕਰਨਗੇ।
ਮੀਟਿੰਗ ‘ਚ ਆਗੂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ‘ਆਪ’ ਦਾ ਆਧਾਰ ਮਜ਼ਬੂਤ ਕਰਨ ਲਈ ਹੁਣ ਤੱਕ ਚੁੱਕੇ ਗਏ ਕਦਮਾਂ ‘ਤੇ ਚਰਚਾ ਕਰਨਗੇ ਅਤੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਅਗਲੇ ਸਾਲ ਵੱਖ-ਵੱਖ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਰਣਨੀਤੀ ਬਣਾਉਣਗੇ। ਸੂਤਰਾਂ ਨੇ ਦੱਸਿਆ ਕਿ ‘ਆਪ’ ਦੇ ਸਾਰੇ 10 ਰਾਜ ਸਭਾ ਮੈਂਬਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly