ਵੈਨਕੂਵਰ,(ਸਮਾਜ ਵੀਕਲੀ) (ਮਲਕੀਤ ਸਿੰਘ)—‘ਐਬੈ ਸਪੋਰਟਸ ਕਲੱਬ ਸੋਸਾਇਟੀ’ ਅਤੇ ‘ਨੈਸ਼ਨਲ ਕਬੱਡੀ ਐਸੋਸੀਏਸ਼ਨ ਕੈਨੇਡਾ’ ਵੱਲੋਂ ਸਥਾਨਕ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਐਬਟਸਫੋਰਡ ਸਥਿਤ ਰੋਟਰੀ ਸਟੇਡੀਅਮ ’ਚ 8 ਸਤੰਬਰ ਦਿਨ ਐਤਵਾਰ ਨੂੰ ‘ਕਬੱਡੀ ਕੱਪ—2024’ ਧੂਮ—ਧੜੱਕੇ ਨਾਲ ਕਰਵਾਏ ਜਾਣ ਦੀਆਂ ਤਿਆਰੀਆਂ ਵੱਡੇ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ।ਉਘੇ ਸਮਾਜ ਸੇਵੀ ਅਤੇ ਕਬੱਡੀ ਪ੍ਰੇਮੀ ਬਲਬੀਰ ਸਿੰਘ ਬੈਂਸ ਨੇ ਇਸ ਸਬੰਧੀ ਵਿਸਥਾਰਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੌਕੇ ’ਤੇ ਕਬੱਡੀ ਦੇ ਕੁਲ 6 ਮੈਚ ਕਰਵਾਏ ਜਾਣਗੇ, ਜਿਸ ਦੌਰਾਨ ਫਾਈਨਲ ਮੁਕਾਬਲੇ ’ਚੋਂ ਅਵੱਲ ਰਹਿਣ ਵਾਲੀ ਟੀਮ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।ਅਖੀਰ ’ਚ ਉਨ੍ਹਾਂ ਦੱਸਿਆ ਕਿ ਇਸ ਕਬੱਡੀ ਕੱਪ ਸਬੰਧੀ ਕਬੱਡੀ ਪ੍ਰੇਮੀਆਂ ਸਮੇਤ ਪੰਜਾਬੀ ਭਾਈਚਾਰੇ ਦੇ ਲੋਕਾਂ ’ਚ ਕਾਫੀ ਉਤਸ਼ਾਹ ਵੇਖਿਆ ਜਾ ਰਿਹਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly