ਵਾਰਸਾ (ਸਮਾਜ ਵੀਕਲੀ) :ਸੰਯੁਕਤ ਰਾਸ਼ਟਰ ਸ਼ਰਨਾਰਥੀ ਏਜੰਸੀ ਨੇ ਅੱਜ ਦੱਸਿਆ ਕਿ ਰੂਸ ਦੇ ਹਮਲੇ ਕਰ ਕੇ ਯੂਕਰੇਨ ਦੇ ਕਰੀਬ 1.20 ਲੱਖ ਲੋਕਾਂ ਨੇ ਗੁਆਂਢੀ ਮੁਲਕਾਂ ਵਿਚ ਸ਼ਰਨ ਲਈ ਹੈ। ਵਿਸ਼ਵ ਪੱਧਰੀ ਏਜੰਸੀ ਮੁਤਾਬਕ ਰੂਸ ਵੱਲੋਂ ਰਾਜਧਾਨੀ ਕੀਵ ’ਤੇ ਕਬਜ਼ੇ ਦੀ ਕੋਸ਼ਿਸ਼ ਹੋਣ ਕਰ ਕੇ ਯੂਕਰੇਨੀ ਆਪਣਾ ਸਾਮਾਨ ਬੰਨ੍ਹ ਕੇ ਭੱਜ ਰਹੇ ਹਨ ਅਤੇ ਇਹ ਗਿਣਤੀ ਲਗਾਤਾਰ ਵਧ ਰਹੀ ਹੈ। ਸੰਯੁਕਤ ਰਾਸ਼ਟਰ ਸ਼ਰਨਾਰਥੀ ਹਾਈ ਕਮਿਸ਼ਨ ਦੀ ਤਰਜਮਾਨ ਸ਼ਾਬੀਆ ਮੰਟੂ ਨੇ ਕਿਹਾ, ‘‘ਕਰੀਬ 1.16 ਲੱਖ ਲੋਕ ਹੁਣ ਤੱਕ ਕੌਮਾਂਤਰੀ ਸਰਹੱਦ ਪਾਰ ਕਰ ਚੁੱਕੇ ਹਨ। ਇਹ ਗਿਣਤੀ ਹਰ ਘੰਟੇ ਵਧ ਰਹੀ ਹੈ।’’ ਏਜੰਸੀ ਦਾ ਅਨੁਮਾਨ ਹੈ ਕਿ ਸਥਿਤੀ ਹੋਰ ਖਰਾਬ ਹੋਣ ’ਤੇ ਕਰੀਬ 40 ਲੱਖ ਲੋਕ ਯੂਕਰੇਨ ਛੱਡ ਕੇ ਹੋਰ ਦੇਸ਼ਾਂ ਵਿਚ ਸ਼ਰਨ ਲੈਣ ਲਈ ਜਾ ਸਕਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly