200 ਦੇ ਕਰੀਬ ਵਿਦਿਆਰਥੀਆਂ ਨੂੰ ਵੰਡੇ ਸਵੈਟਰ ਅਤੇ ਬੂਟ

ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.)   ਸਿੱਖਿਆ ਦਾ ਦਾਨ ਸਭ ਤੋਂ ਉੱਤਮ ਦਾਨ ਹੈ, ਜੇਕਰ ਬੱਚੇ ਸਿੱਖਿਅਤ ਹੋਣਗੇ ਤਾਂ ਹੀ ਉਹ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਲਗੀਧਰ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਮਰਾਨ ਰੋਡ ਦੇ ਪ੍ਰਧਾਨ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਕਰੀਬ 200 ਵਿਦਿਆਰਥੀਆਂ ਨੂੰ ਸਵੈਟਰ ਅਤੇ ਬੂਟ ਵੰਡਣ ਮੌਕੇ ਸਾਂਝੇ ਕੀਤੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਅਮਰਜੀਤ ਕੌਰ ਅਤੇ ਮੈਨੇਜਰ ਮਨਮੋਹਨ ਸਿੰਘ ਨੇ ਕਿਹਾ ਕਿ ਮਾਂ-ਬਾਪ ਤੋਂ ਬਾਅਦ ਸਕੂਲ ਦੇ ਅਧਿਆਪਕ ਹੀ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਇੱਕ ਚੰਗੇ ਨਾਗਰਿਕ ਦੇ ਨਾਲ-ਨਾਲ ਉਨ੍ਹਾਂ ਦੇ ਆਉਣ ਵਾਲੇ ਉਜਵਲ ਭਵਿੱਖ ਦੇ ਰਾਹ ਨਾਲ ਜੋੜ ਸਕਦੇ ਹਨ। ਉਨ੍ਹਾਂ ਬੱਚਿਆਂ ਨੂੰ ਇੱਕ ਚੰਗੇ ਸਿਖਿਆਰਥੀ ਬਨਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਲਾਇਲਪੁਰੀ ਨੇ ਬੂਟਾਂ ਦੀ ਸੇਵਾ ਨਿਭਾਉਣ ਵਾਲੇ ਸੁਰਿੰਦਰ ਸਿੰਘ ਅਤੇ ਸਵੈਟਰਾਂ ਦੀ ਸੇਵਾ ਨਿਭਾਉਣ ਵਾਲੇ ਪਵਿੱਤਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ, ਜਸਵੀਰ ਸਿੰਘ ਜੱਸਾ, ਸਤਪਾਲ ਸਿੰਘ ਪਾਲ, ਪਵਿੱਤਰ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ, ਇੰਦਰਜੀਤ ਸਿੰਘ ਗੋਲਾ, ਬਲਜੀਤ ਸਿੰਘ ਦੁਖੀਆ, ਤਰਲੋਚਨ ਸਿੰਘ ਬੱਬਰ, ਸਟਾਫ ਮੈਂਬਰ ਗੁਰਦੀਪ ਕੌਰ, ਗੀਤਾ ਪਾਹਵਾ, ਹਰਬੰਸ ਕੌਰ, ਭਾਵਨਾਪ੍ਰੀਤ ਕੌਰ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਮੇਰਾ ਘੁਮਿਆਰਾ
Next articleਗਣਤੰਤਰ ਦਿਵਸ ਸਮਾਰੋਹ