*ਹਰ ਪਿੰਡ ‘ਚ ਪਾਇਆ ਜਾ ਰਿਹਾ ਸੀ ਦਹਿਸ਼ਤ ਦਾ ਮਾਹੌਲ*
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅੱਪਰਾ ਤੇ ਆਸ ਪਾਸ ਦੇ ਪਿੰਡਾਂ ‘ਚ ਪਿਛਲੇ ਕਾਫੀ ਸਮੇਂ ਤੋਂ ਦਿਨ ਦਿਹਾੜੇ ਸ਼ਰੇਆਮ ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਕਥਿਕ ਲੁਟੇਰਿਆਂ ਵਲੋਂ ਅੰਜ਼ਾਮ ਦਿੱਤਾ ਜਾ ਰਿਹਾ ਸੀ | ਉਕਤ ਲੁੱਟ ਖੋਹ ਤੇ ਚੋਰੀ ਦੀਆਂ 25 ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਅੱਪਰਾ ਪੁਲਿਸ ਨੇ ਕਾਬੂ ਕਰਨ ‘ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਖਦੇਵ ਸਿੰਘ ਔਲਖ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਉਨਾਂ ਨੇ ਸਮੇਤ ਪੁਲਿਸ ਪਾਰਟੀ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ‘ਚ ਸਫਲਤਾ ਪ੍ਰਾਪਤ ਕੀਤੀ ਹੈ | ਕਥਿਤ ਦੋਸ਼ੀਆਂ ਦੀ ਸ਼ਨਾਖਤ ਜਸਕਰਨ ਸਿੰਘ ਵਾਸੀ ਪਿੰਡ ਲੋਹਗੜ੍ਹ ਤੇ ਲਖਵਿੰਦਰ ਸਿੰਘ ਵਾਸੀ ਜੌਹਲਾਂ ਵਜੋਂ ਹੋਈ ਹੈ | ਉਕਤ ਦੋਸ਼ੀਆਂ ਨੇ ਮੰਨਿਆ ਉਨਾਂ ਨੇ ਲਗਭਗ 25 ਵਾਰਦਾਤਾਂ ਅੱਪਰਾ ਇਲਾਕੇ ‘ਚ ਅੰਜ਼ਾਮ ਦਿੱਤਾ ਹੈ | ਜਿਨਾਂ ‘ਚ 9 ਵਾਰਦਾਤਾਂ ਨੂੰ ਸੁਲਝਾ ਲਿਆ ਗਿਆ ਹੈ ਉਨਾਂ ਨੇ ਕਥਿਤ ਦੋਸ਼ੀਆਂ ਨੇ ਬਸ ਅੱਡਾ ਅੱਪਰਾ ਤੋਂ ਸਮਰਾੜੀ ਵੱਲ ਨੂੰ ਪੈਦਲ ਜਾਂਦੀ ਇੱਕ ਲੜਕੀ ਦਾ ਪਰਸ ਵੀ ਚੋਰੀ ਕੀਤਾ ਸੀ, ਜਿਸ ‘ਚ ਉਸਦਾ ਮੋਬਾਈਲ ਫੋਨ ਸੀ | ਕਥਿਤ ਦੋਸ਼ੀਆਂ ਪਾਸੋਂ ਇੱਕ ਚੋਰੀਸ਼ੁਦਾ ਮੋਟਰਸਾਈਕਲ ਤੇ 8 ਮੋਬਾਈਲ ਫੋਨ ਬਰਾਮਦ ਹੋਏ ਹਨ | ਕਥਿਤ ਦੋਸ਼ੀਆਂ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਮਾਣਯੋਗ ਅਦਾਲਤ ਪੇਸ਼ ਕਰਕੇ ਜੇਲ ਭੇਜ ਦਿੱਤਾ ਗਿਆ ਹੈ |



