HOME ਭਾਸ਼ਾ ਵਿਭਾਗ ਦੀ ਹੋਣੀਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ

ਭਾਸ਼ਾ ਵਿਭਾਗ ਦੀ ਹੋਣੀਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ

1

ਧੂਰੀ    (ਸਮਾਜ ਵੀਕਲੀ)   ਪੰਜਾਬੀ ਸਾਹਿਤ ਸਭਾ ( ਰਜਿ: ) ਧੂਰੀ ਦਾ ਮਹੀਨਾਵਾਰ ਸਾਹਿਤਕ ਸਮਾਗਮ ਹਰ ਵਾਰੀ ਦੀ ਤਰ੍ਹਾਂ ਪਹਿਲੇ ਐਤਵਾਰ 05 ਜੁਲਾਈ ਨੂੰ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਵਿਖੇ ਸਵੇਰੇ 10 ਵਜੇ ਹੋਵੇਗਾ । ਸ਼ਹੀਦ ਊਧਮ ਸਿੰਘ ਸੁਨਾਮ ਦੀ ਯਾਦ ਨੂੰ ਸਮਰਪਿਤ ਇਸ ਸਮਾਗਮ ਵਿੱਚ ਲਛਮਣ ਸਿੰਘ ਗਿੱਲ ਦੀ ਸਰਕਾਰ ਤੋਂ ਲੈ ਕੇ ਹੁਣ ਤੱਕ ਦੀਆਂ ਸਰਕਾਰਾਂ ਵੱਲੋਂ ਮਾਤ – ਭਾਸ਼ਾ ਪੰਜਾਬੀ ਲਈ ਕੁੱਝ ਕਰਨ ਅਤੇ ਨਾ ਕਰਨ ਬਾਰੇ ਚਰਚਾ ਕਰਨ ਤੋਂ ਇਲਾਵਾ ਭਾਸ਼ਾ ਵਿਭਾਗ ਪੰਜਾਬ ਨੂੰ ਖ਼ਤਮ ਕਰਨ ਦੀਆਂ ਕਥਿੱਤ ਸਾਜਸ਼ਾਂ ਬਾਰੇ ਖੁੱਲ੍ਹ ਕੇ ਵਿਚਾਰਾਂ ਕੀਤੀਆਂ ਜਾਣਗੀਆਂ । ਦੂਸਰੇ ਦੌਰ ਵਿੱਚ ਜਨਵਰੀ ਮਹੀਨੇ ਤੋਂ ਲਗਾਤਾਰ ਚੱਲ ਰਹੇ ਕਵਿਤਾ ਸਿਖਲਾਈ ਸਕੂਲ ਦਾ ਸੱਤਵਾਂ ਪਾਠ ਪੜ੍ਹਾਇਆ ਜਾਵੇਗਾ ਜਿਸ ਦੇ ਅਧਿਆਪਕ ਛੰਦ ਸ਼ਾਸਤਰੀ ਸ. ਜੰਗ ਸਿੰਘ ਫ਼ੱਟੜ ਹੋਣਗੇ । ਸਭਾ ਦੇ ਮੈਂਬਰ ਸੁਰਜੀਤ ਸਿੰਘ ਰਾਜੋਮਾਜਰਾ ਦੇ ਮਾਤਾ ਜੀ ਸਵ. ਮਹਿੰਦਰ ਕੌਰ ਸਮੇਤ ਬੀਤੇ ਮਹੀਨੇ ਵਿੱਚ ਸਦੀਵੀ ਵਿਛੋੜਾ ਦੇਣ ਵਾਲ਼ੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਅਤੇ ਜੁਲਾਈ ਮਹੀਨੇ ਵਿੱਚ ਜਨਮੇਂ ਮੈਂਬਰਾਂ ਨੂੰ ਮੁਬਾਰਕਬਾਦ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ । ਤੀਸਰੇ ਦੌਰ ਵਿੱਚ ਹਰ ਵਾਰੀ ਦੀ ਤਰ੍ਹਾਂ ਵਿਸ਼ਾਲ ਕਵੀ ਦਰਬਾਰ ਵਿੱਚ ਹਾਜ਼ਰ ਕਵੀ ਆਪੋ ਆਪਣੀਆਂ ਸੱਜਰੀਆਂ ਅਤੇ ਚੋਣਵੀਆਂ ਰਚਨਾਵਾਂ ਪੇਸ਼ ਕਰਨਗੇ ਜਿਹਨਾਂ ਬਾਰੇ ਉਸਾਰੂ ਸੁਝਾਅ ਵੀ ਪੇਸ਼ ਕੀਤੇ ਜਾਣਗੇ । ਇਹ ਜਾਣਕਾਰੀ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਅਤੇ ਜਨਰਲ ਸਕੱਤਰ ਚਰਨਜੀਤ ਸਿੰਘ ਮੀਮਸਾ ਵੱਲੋਂ ਸਾਂਝੀ ਕਰਦਿਆਂ ਮੈਂਬਰਾਂ ਤੋਂ ਇਲਾਵਾ ਸ਼ਹਿਰ ਅਤੇ ਇਲਾਕੇ ਦੇ ਮਾਤ ਭਾਸ਼ਾ ਪ੍ਰੇਮੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleWhy Haryana Struggles with Its Sex Ratio