HOME ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲਧਾਣਾ ਝਿੱਕਾ ਵਿਖੇ ਜਾਣਕਾਰੀ ਦਿੱਤੀ।

ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲਧਾਣਾ ਝਿੱਕਾ ਵਿਖੇ ਜਾਣਕਾਰੀ ਦਿੱਤੀ।

4

ਬੰਗਾ   (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਸ ਭ ਸ ਨਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਚਰਨਜੀਤ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਮਿਤੀ 4-08-2025 ਨੂੰ ਐਸ ਐਚ ਸੀ ਲਧਾਣਾ ਝਿੱਕਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੈਡਮ ਸੁਖਵਿੰਦਰ ਕੌਰ ਐਲ ਐਚ ਵੀ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਅਤੇ ਬੱਚਿਆਂ ਨੂੰ ਸਹੀ ਢੰਗ ਨਾਲ ਦੁੱਧ ਪਿਲਾਉਣ ਵਾਰੇ ਦੱਸਿਆ ਗਿਆ। ਇਹ ਜਾਣਕਾਰੀ ਦਿੱਤੀ ਗਈ ਕਿ ਮਾਂ ਦਾ ਪਹਿਲਾ ਦੁੱਧ ਗਾੜਾ ਨਵਜੰਮੇ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹੈ। ਜਨਮ ਤੋਂ ਛੇ ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਅਤੇ ਛੇ ਮਹੀਨੇ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ ਨਾਲ ਨਰਮ ਖੁਰਾਕ ਜਿਵੇਂ ਕਿ ਦਲੀਆ, ਖਿਚੜੀ ਆਦਿ ਵੀ ਜ਼ਰੂਰ ਦੇਣਾ ਚਾਹੀਦਾ ਹੈ। ਜੇਕਰ ਮਾਂ ਆਪਣੇ ਬੱਚੇ ਨੂੰ ਦੁੱਧ ਪਿਲਾਉਦੀ ਹੈ ਤਾਂ ਉਹ ਆਪ ਵੀ ਸਿਹਤਮੰਦ ਰਹਿੰਦੀ ਹੈ। ਇਸ ਮੌਕੇ ਅਮਰੀਕ ਸਿੰਘ ਫਾਰਮੈਸੀ ਅਫਸਰ,ਕੰਚਨ ਬਾਲਾਂ ਆਸ਼ਾ ਵਰਕਰ, ਸਪਨਾ ਦੇਵੀ ਆਸ਼ਾ ਵਰਕਰ, ਕੁਲਦੀਪ ਕੌਰ ਆਂਗਨਵਾੜੀ ਵਰਕਰ ਅਤੇ ਨਗਰ ਨਿਵਾਸੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਕਟੋਰੀਆ ਚ ਖੇਡ ਮੇਲਾ 9-10 ਅਗਸਤ ਨੂੰ -ਤਿਆਰੀਆਂ ਮੁਕੰਮਲ
Next articleThe New Normal or Modi Normal – Policy to Deal with Terrorism