HOME ਨੂਰਪੁਰ ਜੱਟਾਂ ਦੀ ਘਟਨਾ ਬਾਰੇ ਮਹਾਂ ਸਭਾ ਵੱਲੋਂ ਤਿੱਖੀ ਨਿੰਦਾ, ਦੋਸ਼ੀਆਂ...

ਨੂਰਪੁਰ ਜੱਟਾਂ ਦੀ ਘਟਨਾ ਬਾਰੇ ਮਹਾਂ ਸਭਾ ਵੱਲੋਂ ਤਿੱਖੀ ਨਿੰਦਾ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

2

ਮੋਰਿੰਡਾ  (ਸਮਾਜ ਵੀਕਲੀ)  (ਸੁਖਵਿੰਦਰ ਸਿੰਘ ਹੈਪੀ)-ਆਲ ਇੰਡੀਆ ਅੰਬੇਦਕਰ ਮਹਾਂ ਸਭਾ ਪੰਜਾਬ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜਸ਼ੰਕਰ ਨੇੜਲੇ ਪਿੰਡ ਨੂਰਪੁਰ ਜੱਟਾਂ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਦੀ ਘੋਰ ਨਿੰਦਾ ਕੀਤੀ ਹੈ। ਮਹਾਂ ਸਭਾ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਕੋਲੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਸਬੰਧੀ ਮੁੱਖ ਮੰਤਰੀ ਨੂੰ ਭੇਜੇ ਗਏ ਮੰਗ ਪੱਤਰ ਦੀ ਕਾਪੀ ਪ੍ਰੈਸ ਨਾਲ ਸਾਂਝੀ ਕਰਦਿਆਂ ਮਹਾਂ ਸਭਾ ਦੇ ਪ੍ਰਧਾਨ ਨਿਰਮਲ ਜੀਤ ਨੇ ਦੱਸਿਆ ਕਿ ਕੁਝ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਵੱਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਨਿੰਦਨਯੋਗ ਹਰਕਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਕਰੋੜਾਂ ਲੋਕਾਂ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ, ਜੋ ਕਿ ਕਦੇ ਵੀ ਬਰਦਾਸ਼ਤਯੋਗ ਨਹੀਂ।ਉਨ੍ਹਾਂ ਹੋਰ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਦੇਸ਼ ਦੇ ਅਮਨ-ਚੈਨ ਨੂੰ ਭੰਗ ਕਰਨ ਦੀ ਕੋਸ਼ਿਸ਼ ਹਨ ਅਤੇ ਅੰਬੇਦਕਰਵਾਦੀ ਸਮਾਜ ਇਸ ਨੂੰ ਕਿਸੇ ਵੀ ਕੀਮਤ ‘ਤੇ ਸਹਿਨ ਨਹੀਂ ਕਰੇਗਾ। ਮਹਾਂ ਸਭਾ ਨੇ ਮੁੱਖ ਮੰਤਰੀ ਤੋਂ ਤੁਰੰਤ ਦਖਲ ਦੀ ਮੰਗ ਕਰਦਿਆਂ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਯਕੀਨੀ ਬਣਾਉਣ ਲਈ ਕਿਹਾ ਹੈ। ਅਖੀਰ ਵਿੱਚ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਹੋਈ ਤਾਂ ਮਹਾਂ ਸਭਾ ਵੱਲੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleAn American Jet Down Over Iran
Next articleਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਸਰਪੰਚ ਅਰਸ਼ਵਿੰਦਰ ਸਿੰਘ ਦੇ ਯਤਨਾਂ ਨਾਲ ‘ਭਲੂਰ’ ‘ਚ ਤਿਆਰ ਹੋ ਰਿਹਾ ਵਿਸ਼ਾਲ ਖੇਡ ਗਰਾਊਂਡ