ਮਨੁੱਖੀ ਸੇਵਾ ਕਾਰਜਾਂ ਦਾ ਉਪਰਾਲਾ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਹਰਨਾਮ ਨਗਰ ਦੇ ਮੁੱਖ ਸੇਵਾਦਾਰ ਸ੍ਰ: ਗੁਰਮੀਤ ਸਿੰਘ ਸਲੂਜਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਸੁਹਿਰਦਤ ਅਗਵਾਈ ਹੇਠ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਚੱਲ ਰਹੇ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਅੰਦਰ ਮਰੀਜ਼ਾਂ ਦੀ ਵੱਡੀ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆਂ ਨਵੀਆਂ ਕੰਪਿਊਟਰ ਆਇਜ਼ਡ ਐਕਸਰੇ ਮਸ਼ੀਨਾਂ ਸਥਾਪਿਤ ਕਰ ਦਿੱਤੀਆਂ ਗਈਆਂ ਹਨ, ਜੋ ਕਿ ਲੋੜਵੰਦ ਮਰੀਜ਼ਾਂ ਦੇ ਲਈ ਆਧੁਨਿਕ ਇਲਾਜ ਵਿੱਚ ਸਹਾਈ ਸਿੱਧ ਹੋਣਗੀਆਂ । ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਅੰਦਰ ਸਥਾਪਿਤ ਕੀਤੀਆਂ ਗਈਆਂ ਨਵੀਆਂ ਕੰਪਿਊਟਰ ਆਇਜ਼ਡ ਐਕਸਰੇ ਮਸ਼ੀਨਾਂ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਲਈ ਆਯੋਜਿਤ ਕੀਤੇ ਸਮਾਗਮ ਦੌਰਾਨ ਇਕੱਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਸ੍ਰ: ਸਲੂਜਾ ਨੇ ਕਿਹਾ ਕਿ ਹੱਡੀਆਂ ਦੇ ਹਰ ਤਰੀਕੇ ਦੇ ਐਕਸਰੇ ਕਰਨ ਲਈ ਲੇਟੇਸਟ ਅਲੇਂਜਰ ਕੰਪਨੀ ਦੀ ਐਕਸਰੇ ਮਸ਼ੀਨ,- ਅੱਖਾਂ ਦਾ ਕਾਲਾ ਮੋਤੀਆ ਚੈਕ ਕਰਨ ਵਾਲੀ ਨਾਏਡਕ ਕੰਪਨੀ ਦੀ ਟੋਨੋ ਮੀਟਰਕੰਪਿਊਟਰਾਇਜਡ ਮਸ਼ੀਨ ਅਤੇ ਅਲੇਂਜਰ ਕੰਪਨੀ ਦੀ ਹਾਰਟ ਦੀ ਈ.ਸੀ.ਜੀ.ਮਸ਼ੀਨ ਮਰੀਜ਼ਾਂ ਦੇ ਇਲਾਜ ਲਈ ਆਰੰਭ ਕਰ ਦਿੱਤੀਆਂ ਹਨ । ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਨੇ ਆਰੰਭਤਾ ਦੀ ਅਰਦਾਸ ਕੀਤੀ ਉਪਰੰਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਰਿਬਨ ਕੱਟ ਕੇ ਰਸਮੀ ਤੌਰ ਤੇ ਨਵੀਆਂ ਐਕਸਰੇ ਮਸ਼ੀਨਾਂ ਦਾ ਉਦਘਾਟਨ ਕੀਤਾ । ਇਸ ਮੌਕੇ ਸ੍ਰ: ਗੁਰਮੀਤ ਸਿੰਘ ਸਲੂਜਾ ਨੇ ਆਪਣੇ ਸਾਥੀਆਂ ਦੇ ਨਾਲ ਉਕਤ ਵੱਡੇ ਸੇਵਾ ਕਾਰਜ ਵਿੱਚ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਤੇ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦਾ ਵਿਸੇਸ਼ ਤੌਰ ਤੇ ਧੰਨਵਾਦ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ, ਕੁਲਵਿੰਦਰ ਸਿੰਘ ਲਾਡੀ, ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ, ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸੰਨਜ਼, ਹਰਕ੍ਰਿਸ਼ਨ ਸਿੰਘ ਮੱਕੜ, ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ, ਕੰਵਲਜੀਤ ਸਿੰਘ ਛਾਬੜਾ, ਅਮਰੀਕ ਸਿੰਘ ਬੱਤਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।



