ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਰੋਟਰੀ ਆਈ ਬੈਂਕ ਅਤੇ ਕੋਰਨੀਆਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ ਵੱਲੋਂ ਪ੍ਰਧਾਨ ਜੇ. ਬੀ. ਬਹਿਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਕੱਤਰ ਸ੍ਰੀ ਘਨਸ਼ਿਆਮ ਥੋਰੀ ਨਾਲ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਮੁਲਾਕਾਤ ਕੀਤੀ ਗਈ। ਇਸ ਮੌਕੇ ਸੋਸਾਇਟੀ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਰੋਟਰੀ ਆਈ ਬੈਂਕ ਦੇ ਕਾਰਜਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਪ੍ਰਧਾਨ ਜੇ. ਬੀ. ਬਹਿਲ ਨੇ ਸਿਹਤ ਸਕੱਤਰ ਨੂੰ ਦੱਸਿਆ ਕਿ ਰਾਜ ਵਿੱਚ ਕੋਰਨੀਆ ਬਲਾਈਂਡਨੈੱਸ ਨਾਲ ਪੀੜਤ ਲੋਕਾਂ ਦੀ ਗਿਣਤੀ ਕਾਫ਼ੀ ਵੱਧ ਹੈ, ਜਦਕਿ ਕੋਰਨੀਆ ਇਕੱਠੇ ਕਰਨ ਦੀ ਦਰ ਬਹੁਤ ਘੱਟ ਹੈ। ਉਨ੍ਹਾਂ ਨੇ ਬੇਨਤੀ ਕੀਤੀ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣ ਕਿ ਉਹ ਆਪਣੇ ਕੋਲ ਮੌਜੂਦ ਕੋਰਨੀਆ ਬਲਾਈਂਡ ਮਰੀਜ਼ਾਂ ਦੀਆਂ ਸੂਚੀਆਂ ਤੁਰੰਤ ਸੋਸਾਇਟੀ ਨੂੰ ਮੁਹੱਈਆ ਕਰਵਾਉਣ, ਤਾਂ ਜੋ ਪੰਜਾਬ ਨੂੰ ਕੋਰਨੀਆ ਬਲਾਈਂਡਨੈੱਸ ਤੋਂ ਮੁਕਤ ਕਰਨ ਦੇ ਮਿਸ਼ਨ ਨੂੰ ਸਫਲ ਬਣਾਇਆ ਜਾ ਸਕੇ।ਇਸ ਤੋਂ ਇਲਾਵਾ ਸ੍ਰੀ ਬਹਿਲ ਨੇ ਮੰਗ ਕੀਤੀ ਕਿ ਜੋ ਵਿਅਕਤੀ ਨੇਤਰਦਾਨ ਕਰਦਾ ਹੈ, ਉਸ ਦੇ ਪਰਿਵਾਰ ਨੂੰ ਆਜ਼ਾਦੀ ਦਿਵਸ ਜਾਂ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਇਸ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਹ ਪ੍ਰਥਾ ਪੂਰੇ ਪੰਜਾਬ ਵਿੱਚ ਲਾਗੂ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਇਹ ਵੀ ਮੰਗ ਰੱਖੀ ਕਿ ਪੰਜਾਬ ਵਿੱਚ ਲਾਵਾਰਿਸ ਮ੍ਰਿਤਕਾਂ ਦੇ ਕੋਰਨੀਆ ਪ੍ਰਾਪਤ ਕਰਨ ਲਈ ਵੀ ਨਿਰਦੇਸ਼ ਜਾਰੀ ਕੀਤੇ ਜਾਣ, ਤਾਂ ਜੋ ਕੋਰਨੀਆ ਬਲਾਈਂਡਨੈੱਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਘਟਾਈ ਜਾ ਸਕੇ। ਇਸਦੇ ਨਾਲ ਹੀ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਨੇਤਰਦਾਨ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਲਈ ਵੱਡੇ ਹੋਰਡਿੰਗ ਲਗਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਜਾਣ। ਇਸ ਮੌਕੇ ਸਿਹਤ ਵਿਭਾਗ ਦੇ ਸਕੱਤਰ ਸ੍ਰੀ ਘਨਸ਼ਿਆਮ ਥੋਰੀ ਨੇ ਸੋਸਾਇਟੀ ਦੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਕੋਰਨੀਆ ਬਲਾਈਂਡਨੈੱਸ ਤੋਂ ਮੁਕਤ ਕਰਨ ਲਈ ਸੋਸਾਇਟੀ ਵੱਲੋਂ ਚੁੱਕਿਆ ਗਿਆ ਕਦਮ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਕਿਸੇ ਦੀ ਹਨ੍ਹੇਰੀ ਜ਼ਿੰਦਗੀ ਨੂੰ ਰੌਸ਼ਨ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



