ਹਾਦਸਾ ਅਣਕਿਆਸਿਆ ਦੁਖ਼ਾਂਤ: ਰਾਹੁਲ ਗਾਂਧੀ

ਨਵੀਂ ਦਿੱਲੀ (ਸਮਾਜ ਵੀਕਲੀ):ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੀਡੀਐੈੱਸ ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਦੇ ਅਕਾਲ ਚਲਾਣੇ ’ਤੇ ਦੁੱਖ ਜ਼ਾਹਿਰ ਕਰਦਿਆਂ ਇਸ ਨੂੰ ਅਣਕਿਆਸਿਆ ਦੁਖਾਂਤ ਦੱਸਿਆ ਹੈ। ਗਾਂਧੀ ਨੇ ਇਕ ਟਵੀਟ ਵਿੱਚ ਕਿਹਾ, ‘‘ਮੈਂ ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਦੇ ਪਰਿਵਾਰ ਨਾਲ ਸੰਵੇਦਨਾਵਾਂ ਜ਼ਾਹਿਰ ਕਰਦਾ ਹਾਂ। ਇਹ ਅਣਕਿਆਸਿਆ ਦੁਖਾਂਤ ਹੈ ਤੇ ਇਸ ਮੁਸ਼ਕਲ ਘੜੀ ਵਿੱਚ ਸਾਡੀਆਂ ਭਾਵਨਾਵਾਂ ਪਰਿਵਾਰ ਦੇ ਨਾਲ ਹਨ।’’ ਰਾਹੁਲ ਨੇ ਕਿਹਾ, ‘ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਹੋਰਨਾਂ ਲਈ ਵੀ ਅਸੀਂ ਦਿਲੋਂ ਸੋਗ ਜ਼ਾਹਰ ਕਰਦੇ ਹਾਂ।ਦੁੱਖ ਦੀ ਇਸ ਘੜੀ ਵਿੱਚ ਭਾਰਤ ਇਕਜੁੱਟ ਖੜ੍ਹਾ ਹੈ।’’

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੌਸਮੀ ਰਾਡਾਰ, ਨਾਈਟ ਵਿਜ਼ਨ ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ ਸੀ ਹੈਲੀਕਾਪਟਰ
Next articleਆਰਬੀਆਈ ਦਾ ਨੀਤੀਗਤ ਵਿਆਜ ਦਰਾਂ ’ਚ ਫੇਰਬਦਲ ਤੋਂ ਇਨਕਾਰ