ਟਵਿੱਟਰ ਦੱਸੇ ਆਈਟੀ ਨਿਯਮਾਂ ਮੁਤਾਬਕ ਨਵੇਂ ਸ਼ਿਕਾਇਤ ਨਿਵਾਰਨ ਅਧਿਕਾਰੀ ਦੀ ਨਿਯੁਕਤੀ ਕਦੋਂ ਤੱਕ ਹੋਵੇਗੀ: ਦਿੱਲੀ ਹਾਈ ਕੋਰਟ

ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਟਵਿੱਟਰ ਨੂੰ ਨਿਰਦੇਸ਼ ਦਿੱਤਾ ਕਿ ਉਹ 8 ਜੁਲਾਈ ਤੱਕ ਸੂਚਿਤ ਕਰੇ ਉਹ ਨਵੇਂ ਆਈਟੀ ਨਿਯਮਾਂ ਤਹਿਤ ਸਥਾਨਕ ਸ਼ਿਕਾਇਤ ਨਿਵਾਰਣ ਅਧਿਕਾਰੀ ਦੀ ਨਿਯੁਕਤੀ ਕਦੋਂ ਕਰੇਗਾ। ਟਵਿੱਟਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਉਸ ਨੇ ਸਥਾਨਕ ਸ਼ਿਕਾਇਤ ਨਿਵਾਰਨ ਅਧਿਕਾਰੀ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ।

ਹਾਲਾਂਕਿ ਜਸਟਿਸ ਰੇਖਾ ਪੱਲੀ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਅਦਾਲਤ ਨੂੰ ਇਹ ਨਹੀਂ ਦੱਸਿਆ ਗਿਆ ਸੀ ਕਿ ਸਥਾਨਕ ਸ਼ਿਕਾਇਤ ਨਿਵਾਰਣ ਅਧਿਕਾਰੀ (ਆਰਜੀਓ) ਦੀ ਪਹਿਲਾਂ ਦੀ ਨਿਯੁਕਤੀ ਸਿਰਫ ਅੰਤਰਿਮ ਆਧਾਰ ‘ਤੇ ਕੀਤੀ ਗਈ ਸੀ, ਜਿਸ ਵੱਲੋਂ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਤੜਾਂ: ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੇ ਇਕ ਹੋਰ ਕਿਸਾਨ ਦੀ ਜਾਨ ਲਈ
Next articleਬਿਜਲੀ ਸੰਕਟ ਪਿੱਛੇ ਅਕਾਲੀ ਦਲ ਤੇ ਭਾਜਪਾ ਦੀ ਸਾਜ਼ਿਸ਼ ਦਾ ਸ਼ੱਕ: ਜਾਖੜ