ਜੰਮੂ (ਸਮਾਜ ਵੀਕਲੀ): ਖ਼ਰਾਬ ਮੌਸਮ ਦੇ ਬਾਵਜੂਦ ਜੰਮੂ ਕਸ਼ਮੀਰ ਦੇ ਪੁਣਛ-ਰਾਜੌਰੀ ਦੇ ਜੰਗਲਾਂ ’ਚ ਅਤਿਵਾਦੀਆਂ ਖ਼ਿਲਾਫ਼ 13ਵੇਂ ਦਿਨ ਵੀ ਕਾਰਵਾਈ ਜਾਰੀ ਰਹੀ। ਦੋ ਹੋਰ ਸ਼ੱਕੀਆਂ ਨੂੰ ਪੁੱਛ-ਪੜਤਾਲ ਲਈ ਹਿਰਾਸਤ ’ਚ ਲਿਆ ਗਿਆ ਹੈ। ਫ਼ੌਜ ਅਤੇ ਸਥਾਨਕ ਪੁਲੀਸ ਵੱਲੋਂ ਮੇਂਧੜ ਅਤੇ ਸੂਰਨਕੋਟ ਦੇ ਸੰਘਣੇ ਜੰਗਲਾਂ ’ਚ ਧਿਆਨ ਨਾਲ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਕ ਅਧਿਕਾਰੀ ਨੇ ਕਿਹਾ ਕਿ 14 ਅਕਤੂਬਰ ਤੋਂ ਬਾਅਦ ਅਤਿਵਾਦੀਆਂ ਨਾਲ ਸਾਹਮਣਾ ਨਹੀਂ ਹੋਇਆ ਹੈ। ਹੁਣ ਕੁਦਰਤੀ ਗੁਫਾਵਾਂ ’ਚ ਅਤਿਵਾਦੀਆਂ ਦੇ ਲੁਕੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly