ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਭੁਲੱਥ ਦੀ ਪੁਲਿਸ ਨੇ ਐਸ ਡੀ ਐਮ ਭੁਲੱਥ ਸੰਜੀਵ ਸ਼ਰਮਾ ਪੀ ਸੀ ਐਸ ਦੀ ਸ਼ਿਕਾਇਤ ਤੇ ਹਲਕਾ ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਵੱਖ ਵੱਖ ਧਾਰਾਵਾ ਦੇ ਤਹਿਤ ਮਾਮਲਾ ਦਰਜ ਕੀਤਾ ਹੈ। 29 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਐਸ ਡੀ ਐਮ ਭੁਲੱਥ ਨੇ ਦੱਸਿਆ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋ ਉਨਾ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨਾ ਦੇ ਦਫਤਰੀ ਕੰਮ ਵਿੱਚ ਦਖਲ ਅੰਦਾਜੀ ਕਰ ਕੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਵਿਧਾਇਕ ਖਹਿਰਾ ਵੱਲੋਂ ਉਹਨਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ।
29 ਮਾਰਚ ਨੂੰ ਵਿਧਾਇਕ ਖਹਿਰਾ ਵੱਲੋ ਆਪਣੇ ਸਮਰਥਕਾ ਨਾਲ ਐਸ ਡੀ ਐਮ ਦਫਤਰ ਦਾ ਘਿਰਾਉ ਕੀਤਾ ਅਤੇ ਫੇਸਬੁੱਕ ਤੇ ਲਾਇਵ ਹੋ ਕੇ ਉਹਨਾਂ ਨੂੰ ਬੇਇੱਜਤ ਕਰਨ ਲਈ ਬੇਲੋੜੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਇਸ ਤੋ ਇਲਾਵਾ ਦਫਤਰ ਵਿੱਚ ਧੱਕੇਸ਼ਾਹੀ ਦਾ ਮਾਹੋਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਐਸ ਡੀ ਐਮ ਭੁਲੱਥ ਵੱਲੋਂ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਥਾਣਾ ਭੁਲੱਥ ਦੀ ਪੁਲਿਸ ਵੱਲੋ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਮੁਕੱਦਮਾ ਨੰਬਰ 25 ਧਾਰਾਂ 186, 189,342,500,506 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly