ਕਪੂਰਥਲਾ, (ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਗਾ ਦੀ ਅਗਵਾਈ ਹੇਠ ਕੇ .ਜੀ ਵਿੰਗ ਦੇ ਵਿਦਿਆਰਥੀਆਂ ਲਈ ਵਧੀਆ ਸਪਰਸ਼ ਅਤੇ ਮਾੜੇ ਸਪਰਸ਼ ‘ਤੇ ਐਕਟੀਵੀਟੀ ਕਰਵਾਈ ਗਈ । ਜਿਸ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬੋਡੀ ਪਾਰਟ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸ ਬੋਡੀ ਪਾਰਟ ਦਾ ਸਪੱਰਸ਼ ਵਧੀਆ ਹੁੰਦਾ ਹੈ ਅਤੇ ਕਿਸ ਬੋਡੀ ਪਾਰਟ ਦਾ ਸਪਰਸ਼ ਮਾੜਾ ਹੁੰਦਾ ਹੈ। ਸਕੂਲ ਦੇ ਪ੍ਰਧਾਨ ਮੈਡਮ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਇਸ ਮੌਕੇ ਬੋਲਦਿਆ ਕਿਹਾ ਕਿ ਅੱਜ ਕਲ ਦੇ ਮਾਹੌਲ ਵਿੱਚ ਸਾਰੇ ਹੀ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਛੋਟੇ ਬੱਚਿਆਂ ਨੂੰ ਇਸ ਸੰਬੰਧੀ ਜਾਣਕਾਰੀ ਹੋਣਾ ਬਹੁਤ ਜਰੂਰੀ ਹੈ, ਤਾਂ ਜੋ ਲੜਕੀਆਂ ਅਤੇ ਲੜਕਿਆ ਦੇ ਹੋ ਰਹੇ ਸੋਸ਼ਣ ਨੂੰ ਰੋਕਿਆ ਜਾ ਸਕੇ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly