ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ)
ਅੱਜ ਏਕਮ ਪਬਲਿਕ ਸਕੂਲ ਮਹਿਤਪੁਰ ਵਿੱਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੂਰੀ ਵਲੋਂ ਮਿਸ਼ਨ ਹਰਿਆਲੀ 2024 ਦੇ ਤਹਿਤ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਥਿੰਦ ਹੋਰਾਂ ਵਲੋਂ ਉਨ੍ਹਾਂ ਦਾ ਬੁੱਕੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ। ਜਦਕਿ ਇਸਦੇ ਨਾਲ ਹੀ ਡਾਕਟਰ ਧੂਰੀ ਹੁਰਾਂ ਵਲੋਂ ਉਨ੍ਹਾਂ ਨੂੰ ਫਲਦਾਰ ਬੂਟਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਪਿਛਲੇ ਦੋ ਸਾਲ ਤੋਂ ਮਿਸ਼ਨ ਹਰਿਆਲੀ ਤਹਿਤ ਰੁੱਖ ਲਗਾਉਣ ਦੀ ਮੁਹਿੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 10 ਜੁਲਾਈ ਤੋਂ 17 ਜੁਲਾਈ ਤੱਕ ਅੱਠ ਲੱਖ ਪੌਦੇ ਲਗਾਉਣ ਦਾ ਟੀਚਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਆਪਣਾ ਪੰਜਾਬ ਫਾਊਂਡੇਸ਼ਨ ਸਕੂਲ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਸਮਾਜ ਨੂੰ ਵਾਤਾਵਰਣ ਦੀ ਸੰਭਾਲ ਕਰਨ ਵਾਸਤੇ ਸੁਚੇਤ ਕਰ ਰਹੀ ਹੈ ਜੋ ਕਿ ਸਮਾਜ ਨੂੰ ਇੱਕ ਵਧੀਆ ਸੁਨੇਹਾ ਹੈ। ਇਸ ਮੌਕੇ ਸਕੂਲ ਮੈਂਨਜਮੈਂਟ ਤੋਂ ਸਰਦਾਰ ਦਲਜੀਤ ਸਿੰਘ, ਵਾਈਸ ਪ੍ਰਿੰਸੀਪਲ ਸਮੀਕਸ਼ਾ ਸ਼ਰਮਾ, ਮੈਡਮ ਸਵਪਨਦੀਪ ਕੌਰ, ਸ਼੍ਰੀਮਤੀ ਚੇਤਨਾ, ਰਾਜਵਿੰਦਰ ਕੌਰ, ਦਵਿੰਦਰ ਨਾਹਰ, ਅੰਕਿਤਾ ਮਿਥਰਾ, ਅੰਮ੍ਰਿਤਪਾਲ ਕੌਰ , ਕਾਮਨੀ, ਸਤਿੰਦਰ ਕੌਰ, ਅਮਨਦੀਪ ਕੌਰ ਅਤੇ ਬਾਕੀ ਸਟਾਫ਼ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly