HOME ਆਦਮਪੁਰ ਏਅਰਪੋਰਟ ਦਾ ਨਾਮ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ਤੇ ਰੱਖਿਆ...

ਆਦਮਪੁਰ ਏਅਰਪੋਰਟ ਦਾ ਨਾਮ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ਤੇ ਰੱਖਿਆ ਜਾਵੇ- ਕੋਟਲੀ

ਕਾਂਗਰਸ ਦੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ

ਕਾਂਗਰਸ ਸਰਕਾਰ ਨੇ ਏਅਰਪੋਰਟ ਦਾ ਨਾਂ ਗੁਰੂ ਰਵਿਦਾਸ ਮਹਾਰਾਜ ਦੇ ਨਾਂ ਤੇ ਰੱਖਣ ਲਈ ਵਿਧਾਨ ਸਭਾ ਵਿੱਚ ਮਤਾ ਕੀਤਾ ਸੀ ਪਾਸ

ਜਲੰਧਰ  (ਸਮਾਜ ਵੀਕਲੀ)   ਕਾਂਗਰਸ ਦੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਮੰਗ ਕਰਦਿਆਂ ਕਿਹਾ ਆਦਮਪੁਰ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ਤੇ ਰੱਖਿਆ ਜਾਵੇ ਜਿਸ ਲਈ ਪੰਜਾਬ ਦੀ ਵਿਧਾਨ ਸਭਾ ਵਿੱਚ ਕਾਂਗਰਸ ਸਰਕਾਰ ਵੇਲੇ ਇਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਸੀ। ਹੁਣ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ਤਾਬਦੀ ਵਰ੍ਹੇ ਦੀ ਸ਼ੁਰੂਆਤ ਹੋ ਰਹੀ ਉਸ ਸਮੇਂ ਸੰਗਤਾਂ ਦੀ ਪੁਰਜ਼ੋਰ ਮੰਗ ਹੈ। ਇਸ ਸੰਬੰਧੀ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਂ ਸਮੇਂ ਤੇ ਮੰਗ ਨੂੰ ਪੁਰਜ਼ੋਰ ਢੰਗ ਨਾਲ ਉਠਾਉਂਦੇ ਰਹੇ ਹਨ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਜਦੋਂ ਇਸ ਮੰਗ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਨੇ ਅਣਗੋਲਿਆ ਕਰੀ ਰੱਖਿਆ। ਹੁਣ ਜਦੋਂ 1 ਫਰਵਰੀ ਨੂੰ ਜਲੰਧਰ ਡੇਰਾ ਸੱਚਖੰਡ ਬੱਲਾਂ ਵਿਖੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਤਮਸਤਕ ਹੋਣ ਆ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਮਾਣਯੋਗ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਆਦਮਪੁਰ ਏਅਰਪੋਰਟ ਦਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ਤੇ ਰੱਖਣ ਦਾ ਐਲਾਨ ਕਰਕੇ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕੀਤੀ ਸੀ ਪੰਜਾਬ ਸਰਕਾਰ ਸ਼ਤਾਬਦੀ ਵਰ੍ਹੇ ਤੇ 650 ਕਰੋੜ ਅਤੇ ਕੇਂਦਰ ਸਰਕਾਰ 6500 ਕਰੋੜ ਦੇ ਪੈਕੇਜ ਦਾ ਐਲਾਨ ਸਮਾਜ ਦੀ ਭਲਾਈ ਅਤੇ ਉੱਨਤੀ ਲਈ ਰੱਖੇ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਇਹ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਦੀ ਮੰਗ ਹੈ ਅਤੇ ਮੈਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਜੀ ਉਨ੍ਹਾਂ ਦੀ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਆਦਮਪੁਰ ਏਅਰਪੋਰਟ ਦਾ ਨਾਮ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਰੱਖਣਗੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਤਿਗੁਰੂ ਸੰਤ ਨਿਰੰਜਨ ਦਾਸ ਜੀ ਸਾਡੇ ਸਾਰਿਆਂ ਦੇ ਆਦਰਸ਼ ਹਨ : ਢੋਸੀਵਾਲ
Next articleਸੁਪਰੀਮ ਕੋਰਟ ਨੇ ਯੂਜੀਸੀ ਦੇ ਨਵੇਂ ਇਕੁਇਟੀ ਨਿਯਮਾਂ ‘ਤੇ ਰੋਕ ਲਗਾ ਦਿੱਤੀ, ਸੀਜੇਆਈ ਨੇ ਕਿਹਾ ਕਿ ਭਾਸ਼ਾ ਅਸਪਸ਼ਟ ਹੈ, ਦੁਰਵਰਤੋਂ ਹੋਣ ਦੀ ਸੰਭਾਵਨਾ ਹੈ