ਨਵੀਂ ਦਿੱਲੀ (ਸਮਾਜ ਵੀਕਲੀ) : ਵਿਰੋਧੀ ਪਾਰਟੀਆਂ ਨੇ ਅਡਾਨੀ ਗਰੁੱਪ ਨਾਲ ਜੁੜੇ ਮਾਮਲੇ ਨੂੰ ਸੰਸਦ ‘ਚ ਚੁੱਕਣ ਦਾ ਫੈਸਲਾ ਕੀਤਾ ਤੇ ਕਈ ਮੈਂਬਰਾਂ ਨੇ ਇਸ ਲਈ ਬਾਕੀ ਸਾਰੇ ਕੰਮਕਾਜ ਮੁਲਤਵੀ ਕਰਨ ਦੇ ਨੋਟਿਸ ਦਿੱਤੇ। ਇਸ ਦੌਰਾਨ ਨਿਯਮ 267 ਦੇ ਤਹਿਤ ਵਿਰੋਧੀ ਧਿਰ ਦੇ ਵੱਖ-ਵੱਖ ਮੈਂਬਰਾਂ ਦੇ ਕੰਮਕਾਜ ਮੁਲਤਵੀ ਕਰਨ ਦੇ ਨੋਟਿਸਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਰਾਜ ਸਭਾ ਵਿੱਚ ਹੰਗਾਮਾ ਹੋਣ ਤੋਂ ਬਾਅਦ ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਉਧਰ ਅਡਾਨੀ ਸਣੇ ਹੋਰ ਵੱਖ-ਵੱਖ ਮੁੱਦਿਆਂ ‘ਤੇ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਮੈਂਬਰਾਂ ਦੀ ਨਾਰਾਜ਼ਗੀ ਕਾਰਨ ਲੋਕ ਸਭਾ ਦੀ ਬੈਠਕ ਸ਼ੁਰੂ ਹੋਣ ਤੋਂ ਬਾਅਦ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।