

ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅਡਾਨੀ ਗਰੁੱਪ ਵਲੋਂ ਪੰਜਾਬ ਦੇ ਅੰਦਰ ਧੜਾਧੜ ਖੇਤੀ ਨਾਲ ਸੰਬੰਧਿਤ ਉਪਜਾਊ ਜ਼ਮੀਨ ਖਰੀਦੀ ਜਾ ਰਹੀ ਹੈ, ਇਹ ਕਦਮ ਆਉਣ ਵਾਲੇ ਦਿਨਾਂ ‘ਚ ਪੰਜਾਬ ਲਈ ਮਾਰੂ ਸਾਬਤ ਹੋ ਸਕਦਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵਕ ਵਿਨੋਦ ਭਾਰਦਵਾਜ ਮੋਂਰੋਂ, ਗੁਰਮੀਤ ਸਿੰਘ ਗਰੇਵਾਲ ਜਨਰਲ ਸਕੱਤਰ ਭਾਕਿਯੂ ਤੇ ਸਾਬਕਾ ਸਰਪੰਚ ਬਲਕਾਰ ਸਿੰਘ ਨਿੱਝਰ ਨੇ ਕਿਹਾ ਕਿ ਇੱਕ ਗਰੁੱਪ ਵਲੋਂ ਇੰਨੇ ਵੱਡੇ ਪੱਧਰ ‘ਤੇ ਜ਼ਮੀਨ ਕਿਉਂ ਖਰੀਦੀ ਜਾ ਰਹੀ ਹੈ | ਕੀ ਪੰਜਾਬ ਸਰਕਾਰ ਇਸਦੇ ਬਾਰੇ ਕੁਝ ਦੱਸ ਸਕਦੀ ਹੈ | ਉਨਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ | ਪੌਦੇ ਲਗਾਉਣ ਦੇ ਨਾਲ ਜਿੱਥੇ ਅਸੀਂ ਪੰਜਾਬ ਦੇ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾ ਸਕਦੇ ਹਾਂ, ਉੱਥੇ ਹੀ ਧਰਤੀ ਹੇਠਲੇ ਦਿਨ ਪ੍ਰਤੀ ਦਿਨ ਘੱਟ ਰਹੇ ਪਾਣੀ ਦੇ ਪੱਧਰ ਨੂੰ ਵੀ ਰੋਕ ਸਕਦੇ ਹਾਂ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



