ਏ.ਡੀ.ਸੀ ਅਵਨੀਤ ਕੌਰ ਨੇ ‘ਪਹਿਲ’ ਪ੍ਰੋਜੈਕਟ ਤਹਿਤ ਤਿਆਰ ਕੀਤੀਆਂ ਵਰਦੀਆਂ ਵਿਦਿਆਰਥੀਆਂ ਨੂੰ ਦੇਣ ਦੀ ਕੀਤੀ ਸ਼ੁਰੂਆਤ

ਬਲਾਚੌਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਵੱਲੋਂ ਅੱਜ ਬਲਾਚੌਰ ਬਲਾਕ ਵਿਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ‘ਪਹਿਲ’ ਪ੍ਰੋਜੈਕਟ ਅਧੀਨ ਸਵੈ-ਸਹਾਇਤਾ ਗਰੁੱਪਾਂ ਦੁਆਰਾ ਤਿਆਰ ਕੀਤੀਆਂ ਗਈਆਂ ਸਕੂਲ ਵਰਦੀਆਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਸੀਮ ਕੀਤੇ ਜਾਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਿਛਲੇ ਸਾਲ ਸਵੈ-ਸਹਾਇਤਾ ਗਰੁੱਪਾਂ ਦੁਆਰਾ 10 ਹਜ਼ਾਰ ਸਕੂਲ ਵਰਦੀਆਂ ਤਿਆਰ ਕੀਤੀਆਂ ਗਈਆਂ ਸਨ ਜਦਕਿ ਇਸ ਸਾਲ 20 ਹਜ਼ਾਰ ਸਕੂਲ ਵਰਦੀਆਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਸਥਾਨਕ ਸਵੈ-ਸਹਾਇਤਾ ਗਰੁੱਪਾਂ ਦੀ ਆਮਦਨ ਵਿਚ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ‘ਪਹਿਲ’ ਪ੍ਰੋਜੈਕਟ ਅਧੀਨ ਸਕੂਲੀ ਵਰਦੀਆਂ ਬਣਾਉਣ ਦਾ ਕੰਮ ਪਿੰਡਾਂ ਵਿਚ ਬਣੇ ਸਵੈ-ਸਹਾਇਤਾ ਗਰੁੱਪਾਂ ਦੀਆਂ ਔਰਤਾਂ ਤੋਂ ਕਰਵਾਇਆ ਜਾ ਰਿਹਾ ਹੈ ਤਾਂ ਜੋ ਆਤਮ-ਨਿਰਭਰ ਹੋਣ ਦੇ ਨਾਲ-ਨਾਲ ਉਨ੍ਹਾਂ ਦੀ ਆਜੀਵਿਕਾ ਵਿਚ ਵੀ ਵਾਧਾ ਹੋ ਸਕੇ। ਉਨ੍ਹਾਂ ਦੱਸਿਆ ਕਿ ਔਰਤਾਂ ਵਿਚ ਇਸ ਪ੍ਰੋਜੈਕਟ ਪ੍ਰਤੀ ਕਾਫੀ ਉਤਸ਼ਾਹ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ – ਅੰਕੁਰਜੀਤ ਸਿੰਘ
Next articleਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਘਾਂ – ਲਲਿਤ ਮੋਹਨ ਪਾਠਕ ਬੱਲੂ