HOME ਨਸ਼ਾ ਮੁਕਤੀ ਕੇਵਲ ਇਲਾਜ ਨਹੀਂ, ਸਮਾਜਿਕ ਪੁਨਰਵਾਸ ਦੀ ਪ੍ਰਕਿਰਿਆ ਵੀ ਹੈ —...

ਨਸ਼ਾ ਮੁਕਤੀ ਕੇਵਲ ਇਲਾਜ ਨਹੀਂ, ਸਮਾਜਿਕ ਪੁਨਰਵਾਸ ਦੀ ਪ੍ਰਕਿਰਿਆ ਵੀ ਹੈ — ਡਾ. ਹਰਪ੍ਰੀਤ ਸਿੰਘ

ਹਰ ਨਸ਼ਾ ਪੀੜਤ ਨੂੰ ਇਲਾਜ ਅਤੇ ਸਨਮਾਨ ਦੋਵੇਂ ਮਿਲਣੇ ਚਾਹੀਦੇ

– ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਦਾ ਅਚਨਚੇਤ ਦੌਰਾ
ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ) ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅੰਦਰ ਬਿਹਤਰ ਸਿਹਤ ਦੇਖਭਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸੇ ਕੜੀ ਤਹਿਤ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਬੁੱਧਵਾਰ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਕੇਂਦਰ ਵਿੱਚ ਦਾਖਲ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਇਲਾਜ ਪ੍ਰਬੰਧਨ ਤੇ ਕਾਊਂਸਲਿੰਗ ਪ੍ਰਕਿਰਿਆ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਦੌਰੇ ਦੌਰਾਨ ਮਾਣਯੋਗ ਡੀ.ਐੱਮ.ਸੀ. ਸਾਹਿਬ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ ਨਾਲ ਮੀਟਿੰਗ ਕਰਦੇ ਹੋਏ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਮਿਆਰੀ ਇਲਾਜ ਦੇ ਨਾਲ-ਨਾਲ ਮਨੋਵਿਗਿਆਨਕ ਸਹਿਯੋਗ ਅਤੇ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ, ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੁੜ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕੇਂਦਰ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡੀਕਲ ਅਫਸਰ ਡਾ ਰਮਨ ਕੁਮਾਰ ਤੇ ਦੀਪਕ ਕੁਮਾਰ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬ੍ਰਹਮਲੀਨ ਸੰਤ ਰਾਮਾ ਨੰਦ ਮਹਾਰਾਜ ਜੀ ਦੀ ਬਰਸੀ ਸਬੰਧੀ ਬਿਆਸ ਪਿੰਡ ‘ਚ ਲਾਈ ਠੰਢੇ-ਮਿੱਠੇ ਜਲ ਦੀ ਛਬੀਲ
Next articleਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਵੱਡੇ ਸੰਘਰਸ਼ ਦਾ ਐਲਾਨ