HOME ਨਸ਼ੇ ਦੀ ਆਦਤ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ...

ਨਸ਼ੇ ਦੀ ਆਦਤ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : -ਰੌੜੀ

ਹੁਸ਼ਿਆਰਪੁਰ/ਗੜ੍ਹਸ਼ੰਕਰ    (ਸਮਾਜ ਵੀਕਲੀ)   (ਬਲਵੀਰ ਚੌਪੜਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੇ ਨਸ਼ਾ ਮੁਕਤੀ ਮੁਹਿੰਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਭਾਰੀ ਲੋਕ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਭਰ ਵਿਚ ਕਰਵਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਯਾਤਰਾਵਾਂ ਵਿਚ ਸਥਾਨਕ, ਪ੍ਰਸ਼ਾਸਨਿਕ ਅਧਿਕਾਰੀਆਂ, ਨੌਜ਼ਵਾਨਾਂ ਅਤੇ ਨਾਗਰਿਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਗੜ੍ਹਸ਼ੰਕਰ ਤੋਂ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡਾਂ ਬੀਹੜਾ,ਕੁੱਕੜਾ, ਬੱਠਲਾ, ਹੇਲਰਾਂ,ਜਾਸੋਵਾਲ ਅਤੇ ਜੀਵਨਪੁਰ ਜੱਟਾ ਪਿੰਡਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾ ਕੇ ਨੌਜ਼ਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ।ਇਸ ਮੌਕੇ ਇਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ|ਉਨ੍ਹਾਂ ਪਿੰਡਾਂ ਪੱਧਰ ਰੱਖਿਆ ਕਮੇਟੀ ਨੂੰ ਅਪੀਲ ਕੀਤਾ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਬਾਹਰੀ ਜਾਂ ਅੰਦਰੂਨੀ ਵਿਅਕਤੀ ਪਿੰਡਾਂ ਵਿਚ ਨਸ਼ਾ ਸਪਲਾਈ ਨਾ ਕਰ ਸਕੇ ਉਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਨਸ਼ਾ ਕਰ ਰਹੇ ਰਹੇ ਹਨ ਉਹ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ ਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਰੋਕਿਆ ਵੀ ਜਾਂ ਸੱਕਦਾ ਹੈ ਅਖੀਰ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ ਅਤੇ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋ ਤੱਕ ਸਮਾਜ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਕਰ ਦਿੱਤਾ ਜਾਂਦਾ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਣੇ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਵਿਚ ਸਹਿਯੋਗ ਕਰਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article“Sri-Kala-Hasti” Lyrical Video Promo from Kannappa Released – A Divine Musical Treat
Next articleਫਰਾਂਸਿਸ ਸਕਾਰਪਲੇਜੀਆ ਨਵੇਂ ਸਪੀਕਰ ਚੁਣੇ ਗਏ