ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ ਸੌਂਪਿਆ

Governor Banwarilal Purohit

ਨਵੀਂ ਦਿੱਲੀ (ਸਮਾਜ ਵੀਕਲੀ): ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਉਹ ਹੁਣ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਆਪਣੀ ਡਿਊਟੀ ਨਿਭਾਉਣਗੇ। ਇਸ ਤੋਂ ਪਹਿਲਾਂ ਸ੍ਰੀ ਵੀ ਪੀ ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਨ। ਕੇਂਦਰ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਰਾਸ਼ਟਰਪਤੀ ਵੱਲੋਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਉਹ ਇਹ ਕਾਰਜਭਾਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਪੱਕੀ ਨਿਯੁਕਤੀ ਤੱਕ ਸੰਭਾਲਣਗੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੱਲ ਯਾਰ ਛੱਡ ਆਪਾਂ ਕੀ ਲੈਣਾ ?
Next articleਸਿੱਧੂ ਦੀ ਹਾਈ ਕਮਾਂਡ ਨੂੰ ‘ਧਮਕੀ’: ਜੇ ਫ਼ੈਸਲੇ ਨਹੀਂ ਲੈਣ ਦੇਣੇ ਤਾਂ ਦਰਸ਼ਨੀ ਘੋੜਾ ਬਣ ਕੇ ਨਹੀਂ ਰਹਿ ਸਕਦਾ, ਮੈਂ ਇੱਟ ਦੇ ਨਾਲ ਇੱਟ ਖੜਕਾ ਦਿਆਂਗਾ