ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੁਤੰਤਰਤਾ ਦਿਵਸ ਸਮਾਰੋਹ ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਆਈ.ਟੀ.ਆਈ ਦੀ ਗਰਾਊਂਡ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਆਈ.ਟੀ.ਆਈ ਨਵਾਂਸ਼ਹਿਰ ਗਰਾਊਂਡ ਵਿਚ 15 ਅਗਸਤ ਨੂੰ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਉਤਸ਼ਾਹ, ਧੂਮਧਾਮ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ  ਜ਼ਿਲ੍ਹਾ ਪੱਧਰੀ ਤੇ ਸੁਤੰਤਰਤਾ ਦਿਵਸ ਸਮਾਰੋਹ ਦੇ ਅਗੇਤੇ ਪ੍ਰਬੰਧਾ ਸਬੰਧੀ ਆਯੋਜਿਤ ਮੀਟਿੰਗ ਨੂੰ ਸੰਬੋਧਤ ਕਰਦਿਆਂ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨਾਲ ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਵੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਵੱਖ-ਵੱਖ ਕੰਮਾਂ ਲਈ ਡਿਊਟੀ ਲਗਾਈ ਅਤੇ ਉਨ੍ਹਾਂ ਸੌਂਪੀ ਗਈ ਜ਼ਿੰਮੇਵਾਰੀ ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ‘ਤੇ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਆਦਿ ਕੀਤੀ ਜਾਵੇਗੀ ਅਤੇ ਮਾਰਚ ਪਾਸਟ ਦੀ ਟੁੱਕੜੀ ਤੋਂ ਸਲਾਮੀ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਐਨ.ਸੀ.ਸੀ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁੱਕੜੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ 15 ਅਗਸਤ ਮੌਕੇ ਆਯੋਜ਼ਿਤ ਹੋਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਦੇ ਜਜ਼ਬੇ ‘ਤੇ ਆਧਾਰਿਤ ਜਾਂ ਦੇਸ਼ ਅਤੇ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਣ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਹੋਰ ਹਦਾਇਤ ਕੀਤੀ ਕਿ ਆਜਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਦੀ ਰਿਹਰਸਲਾਂ ਆਈ.ਟੀ.ਆਈ ਨਵਾਂਸ਼ਹਿਰ ਦੀ ਗਰਾਊਂਡ ਵਿਖੇ ਕਰਵਾਈਆ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਸਮਾਗਮ ਦੇ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚਾੜੇ ਜਾਣ। ਉਨ੍ਹਾ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੌਕੇ ‘ਤੇ ਸੁਤੰਤਰਤਾ ਸੰਗਰਾਮੀਆਂ (ਆਜ਼ਾਦੀ ਘੁਲਾਟੀਏ), ਖੇਡਾਂ, ਸਿੱਖਿਆ ਤੇ ਹੋਰ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲਿਆਂ ਤੋਂ ਇਲਾਵਾ ਮਿਹਨਤ, ਲਗਨ ਨਾਲ ਤੇ ਉੱਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਵਾਲੇ ਸਥਾਨ ਤੇ  ਲੋਕਾਂ ਦੀ ਸਹੂਲਤ ਦਾ ਵਿਸ਼ੇਸ ਧਿਆਨ ਰੱਖਕੇ ਟਰੈਫ਼ਿਕ ਰੂਟ, ਪਾਰਕਿੰਗ ਆਦਿ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਟਰੈਫ਼ਿਕ ਸਮੱਸਿਆ ਪੇਸ਼ ਨਾ ਆਵੇ।ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਸਟੇਡੀਅਮ ਵਿਖੇ ਸਫਾਈ ਦੇ ਪੁਖਤਾ ਪ੍ਰਬੰਧ, ਡੀ-ਫੋਗਿੰਗ ਆਦਿ ਕਰਵਾਉਣ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਸਿਵਲ ਸਰਜਨ ਨੂੰ ਸਮਾਗਮ ਵਾਲੇ ਸਥਾਨ ਤੇ ਡਾਕਟਰਾਂ ਦੀ ਟੀਮ ਲਗਾਉਂਣ। ਇਸ ਮੌਕੇ ‘ਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸਬੰਧਤ ਕਰਮਚਾਰੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਨਗਰ ਨਿਗਮ ਦਫ਼ਤਰ ਵਿਖੇ ਬਿੱਲਾਂ ਦੀ ਕੁਲੈਕਸ਼ਨ ਲਈ ਵਿਸ਼ੇਸ਼ ਕਾਊਂਟਰ ਸਥਾਪਿਤ – ਡਾ. ਅਮਨਦੀਪ ਕੌਰ
Next articleਦੇਸ਼ ਦੀਆਂ ਸਰਹੱਦਾਂ ‘ਤੇ ਖੜ੍ਹੇ ਬਹਾਦਰ ਜਵਾਨਾਂ ਦੀ ਬਦੌਲਤ ਹੀ ਅਸੀਂ ਸੁਰੱਖਿਅਤ ਰਹਿ ਰਹੇ ਹਾਂ – ਸੰਜੀਵ ਅਰੋੜਾ