HOME ਵਧੀਕ ਡਿਪਟੀ ਕਮਿਸ਼ਨਰ ਨੇ ਹਸਤਾਖਰ ਮੁਹਿੰਮ ਰਾਹੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ...

ਵਧੀਕ ਡਿਪਟੀ ਕਮਿਸ਼ਨਰ ਨੇ ਹਸਤਾਖਰ ਮੁਹਿੰਮ ਰਾਹੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਲਈ ਸਪਤ

10
ਨਵਾਂਸ਼ਹਿਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋਂ ਸੜਕ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰ.ਟੀ. ਏ ਆਫਿਸ ਵਲੋਂ ਸੜਕ ਸੁਰੱਖਿਆ ਮਹੀਨੇ  ਤਹਿਤ ਟ੍ਰੈਫਿਕ ਨਿਯਮਾਂ ਦੀ ਪਾਲਣਾ ਹਿੱਤ ਹਸਤਾਖਰ ਮੁਹਿੰਮ ਚਲਾਈ ਗਈ| ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਸ਼ਾਮਲ ਹੋ ਕੇ ਹਸਤਾਖਰ ਕਰਕੇ  ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਸਪਤ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤੀ| ਇਸ ਮੁਹਿੰਮ ਵਿੱਚ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਸਤਨਾਮ ਸਿੰਘ ਜਲਵਾਹਾ, ਖੇਤਰੀ ਟਰਾਂਸਪੋਰਟ ਅਫ਼ਸਰ ਇੰਦਰਪਾਲ, ਸਹਾਇਕ ਕਮਿਸ਼ਨਰ ਜਗਦੀਪ ਸਿੰਘ ਅਤੇ ਹੋਰ ਅਧਿਕਾਰੀ ਨੇ ਹਿੱਸਾ ਲਿਆ| ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜਨਵਰੀ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਕਾਲਜਾਂ, ਯੂਨੀਵਰਸਿਟੀ, ਟਰੱਕ ਯੂਨੀਅਨ, ਟੈਕਸੀ ਸਟੈਂਡ ਵਿਖੇ ਜਾ ਕੇ ਚਾਲਕਾਂ, ਨੌਜਵਾਨਾਂ ਅਤੇ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਜ਼ਿਲ੍ਹੇ ਅੰਦਰ ਆਤਿਸ਼ਬਾਜੀ/ਪਟਾਖੇ ਚਲਾਉਣ ’ਤੇ ਪਾਬੰਦੀ*
Next articleਲਿਬਰੇਸ਼ਨ ਵਲੋਂ ਐਡਵੋਕੇਟ ਦਿਲਜੋਤ ਕੌਰ ਸ਼ਰਮਾ ਦੀ ਮੌਤ ਸਬੰਧੀ ਲੁਧਿਆਣਾ ਪੁਲਿਸ ਤੋਂ ਐਫ ਆਈ ਆਰ ਦਰਜ ਕਰਨ ਦੀ ਮੰਗ