*ਅਧਿਕਾਰੀਆਂ ਨੂੰ ਮਿਥੇ ਟੀਚੇ ਨਿਰਧਾਰਿਤ ਸਮੇਂ ਵਿੱਚ ਪ੍ਰਾਪਤ ਕਰਨ ਦੇ ਨਿਰਦੇਸ਼*
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਬੈਂਕਰਾਂ ਦੀ ਤਿਮਾਹੀ ਮੀਟਿੰਗ ਡੀ.ਐਲ.ਆਰ.ਸੀ. ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸੀ.ਐਲ.ਡੀ.ਐਮ. ਸ਼੍ਰੀ ਰਾਜੇਸ਼ ਮੋਹਨ ਭਗਤ, ਆਰ.ਬੀ.ਆਈ. ਐਲ.ਡੀ.ਓ. ਕੁਮਾਰ ਆਲੋਕ ਰੰਜਨ, ਨਾਬਾਰਡ ਦੇ ਏ.ਜੀ.ਐਮ. ਸ਼੍ਰੀਮਤੀ ਸਿਮਰਨ ਸੇਠੀ, ਸਾਰੇ ਬੈਂਕਾਂ ਦੇ ਡੀ.ਸੀ.ਓਜ਼ ਅਤੇ ਸਬੰਧਤ ਵਿਭਾਗਾਂ ਦੇ ਮੁਖੀ ਹਾਜ਼ਰ ਹੋਏ। ਮੀਟਿੰਗ ਦੌਰਾਨ ਮਾਰਚ 2026 ਦੇ ਏ.ਸੀ.ਪੀ. ਟੀਚਿਆਂ ਅਤੇ ਸੀ.ਡੀ. ਅਨੁਪਾਤ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਕਰਜ਼ਾ ਅਰਜ਼ੀਆਂ ਨਾਲ ਸਬੰਧਤ ਵੱਖ-ਵੱਖ ਲੰਬਿਤ ਮਾਮਲਿਆਂ ਦੀ ਸਮੀਖਿਆ ਕਰਕੇ ਉਨ੍ਹਾਂ ਦੇ ਜਲਦੀ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਥੇ ਟੀਚੇ ਸਮੇਂ ਸਿਰ ਪ੍ਰਾਪਤ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





