HOME ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ...

ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

2

*ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹੂਲਤ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼*

ਨਵਾਂਸ਼ਹਿਰ   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ): ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐਸ.ਆਈ.ਆਰ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਨਿਯੁਕਤ ਕੀਤੇ ਗਏ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਵੀ ਹਾਜ਼ਰ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸਬੰਧੀ ਸਮੱਸਿਆਵਾਂ ਦੇ ਹੱਲ, ਟ੍ਰੇਨਿੰਗ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਮੀਡੀਆ ਮੋਨੀਟਰਿੰਗ ਤੇ ਸੋਸ਼ਲ ਮੀਡੀਆ ਤਾਲਮੇਲ, ਸਵੀਪ ਜਾਗਰੂਕਤਾ ਗਤੀਵਿਧੀਆਂ, ਐਸ.ਆਈ.ਆਰ. ਸਬੰਧੀ ਅਹਿਮ ਮੁੱਦਿਆਂ ਦੀ ਰਿਪੋਰਟਿੰਗ, ਕਾਨੂੰਨੀ ਮਾਮਲੇ, ਬੀ.ਐਲ.ਓਜ਼ ਦੀ ਭਲਾਈ ਅਤੇ ਹੈਲਪ ਡੈਸਕ ਸੰਚਾਲਨ ਵਰਗੇ ਮਹੱਤਵਪੂਰਨ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬਿਹਤਰ ਤਾਲਮੇਲ ਅਤੇ ਰਿਵੀਜ਼ਨ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਹਾਇਕ ਨੋਡਲ ਅਫ਼ਸਰ ਵੀ ਲਗਾਏ ਗਏ ਹਨ।ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅੱਗੇ ਕਿਹਾ ਕਿ ਇਹ ਟੀਮਾਂ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹਾਇਤਾ ਵੀ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਯੋਗ ਵੋਟਰਾਂ ਨੂੰ ਦਸਤਾਵੇਜ਼ੀ ਅਤੇ ਤਸਦੀਕੀ ਕਾਰਵਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਪੂਰੀ ਤਨਦੇਹੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀ ਐਸ.ਆਈ.ਆਰ. ਸਬੰਧੀ ਸਮੱਸਿਆਵਾਂ ਦੇ ਹੱਲ ਲਈ ਇੱਕ ਸਮਰਪਿਤ ਹੈਲਪ ਡੈਸਕ ਅਤੇ ਸ਼ਿਕਾਇਤ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਐਸ.ਆਈ.ਆਰ ਪ੍ਰਕਿਰਿਆ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ, ਇਸ ਲਈ ਫੀਲਡ ਸਟਾਫ ਨੂੰ ਸੰਵੇਦਨਸ਼ੀਲ ਅਤੇ ਸਹਾਇਕ ਰਵੱਈਆ ਅਪਣਾਉਣ ਲਈ ਕਿਹਾ ਜਾਵੇ। ਇਸ ਮੌਕੇ ‘ਤੇ ਚੋਣ ਤਹਿਸੀਲਦਾਰ ਅਮਨਦੀਪ ਸਿੰਘ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਮੱਟਨ ਵਿਖੇ ਰਾਸ਼ਟਰੀ ਪੱਧਰੀ ਸੈਮੀਨਾਰ ਅਤੇ ਪ੍ਰਦਰਸ਼ਨੀ ਦਾ ਆਯੋਜਨ
Next articleLamrin Tech Skills University Punjab organized 7 days Faculty Development Programme on Transforming Higher Education