ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ

ਨਵਾਂਸ਼ਹਿਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਪ੍ਰਾਰਥੀ ਅਮਰਜੀਤ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਮਕਾਨ ਨੰ: ਬੀ-6/56, ਜਯੋਤੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 119/ਐਮ.ਏ./ਐਮ.ਸੀ.2 ਮਿਤੀ 05-11-2018, ਫਰਮ ਐਮ/ਐਸ British Academy ਬੀ-6/56, ਜਯੋਤੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਕਤ ਐਕਟ ਤਹਿਤ ਹੀ ਪ੍ਰਾਰਥਣ ਮਧੂ ਰਾਣਾ ਪਤਨੀ ਦਲਜੀਤ ਸਿੰਘ ਰਾਣਾ ਵਾਸੀ ਪਿੰਡ ਰੁੜਕੀ ਮੁਗਲਾ, ਤਹਿਸੀਲ ਬਲਾਚੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 150/ਐਮ.ਏ./ਐਮ.ਸੀ.2 ਮਿਤੀ 05-07-2019, ਫਰਮ ਐਮ/ਐਸ Aastha Coaching Centre for Ielts ਕੁਲਾਮ ਰੋਡ, ਨਾਅਰ ਕਲੌਨੀ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਲਾਇਸੰਸ ਪ੍ਰਾਰਥੀ/ਪ੍ਰਾਰਥਣ ਵੱਲੋਂ ਆਪਣੇ Ielts ਕੇਂਦਰ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਐਕਟ/ਨਿਯਮਾਂ ਮੁਤਾਬਿਕ ਇਨ੍ਹਾਂ ਜਾਂ ਇਨ੍ਹਾਂ ਦੀ ਫਰਮ ਦੇ ਖ਼ਿਲਾਫ਼ ਕਿਸੇ ਵੀ ਕਿਸਮ ਦੀ ਕੋਈ ਵੀ ਸ਼ਿਕਾਇਤ ਆਦਿ ਦੇ ਉਕਤ ਲਾਇਸੰਸੀ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਦੇ ਜ਼ਿੰਮੇਵਾਰ ਹੋਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸਿਵਲ ਸਰਜਨ ਦਫਤਰ ਵਿਖੇ ਅਲਟਰਾਸਾਊਂਡ ਇਮਪੈਨਲ ਡਾਇਗਨੋਸਟਿਕ ਸੈਂਟਰਾਂ ਦੀ ਰਿਵਿਊ ਮੀਟਿੰਗ ਕੀਤੀ ਗਈ
Next articleਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਨੇ ਮੋਇਲਾ ਵਾਹਿਦਪੁਰ ‘ਚ ਧੀਆਂ ਦੀ ਲੋਹੜੀ ਪਾ ਕੇ ਜੱਸ ਖੱਟਿਆ