ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) – ਭਾਰਤ ਦੀ ਅਜਾਦੀ ਲਈ ਆਦਿ ਧਰਮ ਦੇ ਵਿਦਵਾਨਾਂ, ਰਹਿਬਰਾਂ ਦਾ ਮਹੱਤਵਪੂਰਨ ਰੋਲ ਰਿਹਾ ਹੈ, ਗਦਰੀ ਬਾਬਾ ਬਾਬੂ ਮੰਗੂ ਰਾਮ ਮੁਗੋਵਾਲੀਆ ,ਭਾਰਤ ਰਤਨ, ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ , ਪੇਰੀਅਰ ਰਾਮਾ ਸਵਾਮੀ ਨਾਈਕਰ, ਸ਼ਾਹੂ ਜੀ ਛਤਰਪਤੀ ਮਹਾਰਾਜ, ਮਹਾਤਮਾ ਜੋਤੀਬਾ ਫੁਲੇ ਵਰਗੇ ਵਰਗੇ ਮਹਾਨ ਰਹਿਬਰਾਂ ਨੇ ਦੇਸ਼ ਦੀ ਅਜਾਦੀ ਅਤੇ ਆਦਿ ਧਰਮ ਦੇ ਸੰਵਿਧਾਨਕ ਮੌਲਿਕ ਅਧਿਕਾਰਾਂ ਲਈ ਸੰਘਰਸ਼ ਕੀਤੇ ਅਤੇ ਹੱਕਾਂ ਲਈ ਲੜਾਈਆਂ ਲੜੀਆਂ ਹਨ। ਇਨਾਂ ਮਹਾਨ ਰਹਿਬਰਾਂ ਦੇ ਮਿਸ਼ਨ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮਹਾਨ ਚਿੰਤਕ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਸਾਧੂ ਸਮਾਜ ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ.ਮੀਤ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ , ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਨੇ ਕਿਹਾ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਆਦਿ ਧਰਮ ਰਹਿਬਰਾਂ ਦੇ ਮਿਸ਼ਨ ਨੂੰ ਜਨ ਜਨ ਤਕ ਪਹੁੰਚਾਉਣ ਅਤੇ ਪੂਰਾ ਕਰਨ ਲਈ ਅਹਿਮ ਰੋਲ ਨਿਭਾ ਰਿਹਾ ਹੈ ਅਤੇ ਦੇਸ਼ ਅੰਦਰ ਸਮਾਜਿਕ ਤੇ ਰਾਜਨੀਤਕ ਪਰਿਵਰਤਨ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਆਦਿ ਧਰਮ ਦੇ ਮਹਾਨ ਕ੍ਰਾਂਤੀਕਾਰੀ ਫਲਸਫੇ ਰਾਹੀਂ ਸਮੂਹ ਆਦਿ ਵਾਸੀ ਮੂਲ ਨਿਵਾਸੀ ਸੰਗਤ ਨੂੰ ਇਕ ਪਲੇਟਫਾਰਮ ‘ਤੇ ਇਕੱਠੇ ਕਰਕੇ ਜਲਦ ਹੀ ਕੌਮ ਨੂੰ ਨਵੇਂ ਪ੍ਰੋਗਰਾਮਾਂ ਤੋਂ ਜਾਣੂ ਕਰਾਇਆ ਜਾਵੇਗਾ । ਉਨ੍ਹਾਂ ਕਿਹਾ ਆਦਿ ਧਰਮ ਮਿਸ਼ਨ ਦੀ ਸਮੁੱਚੀ ਟੀਮ ਨਿਰਸਵਾਰਥ ਹੋ ਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ, ਮਹਾਤਮਾ ਜੋਤੀ ਰਾਓ ਫੂਲੇ, ਬਾਬੂ ਮੰਗੂ ਰਾਮ ਮੁਗੋਵਾਲੀਆ, ਬਾਬੂ ਕਾਂਸ਼ੀ ਰਾਮ ਦੇ ਸਮਾਜਿਕ, ਆਰਥਿਕ ਅਤੇ ਸਿਆਸੀ ਪਰਿਵਰਤਨ ਦੇ ਅੰਦੋਲਨ ਨੂੰ ਮੰਜ਼ਿਲ ‘ਤੇ ਪਹੁੰਚਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਸੰਤ ਸਰਵਣ ਦਾਸ , ਸੰਤ ਸਤਵਿੰਦਰ ਹੀਰਾ ਨੇ ਕਿਹਾ ਆਲ ਇੰਡੀਆ ਆਦਿ ਧਰਮ ਮਿਸ਼ਨ ਅਤੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਸੱਚਖੰਡ ਬੇਗਮਪੁਰਾ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਮਾਜ ਲਈ ਚੰਗੀ ਤੇ ਸਸਤੀ ਉਚੇਰੀ ਸਿੱਖਿਆ, ਇਲਾਜ ਅਤੇ ਬੇਰੁਜ਼ਗਾਰ ਲੜਕੇ, ਲੜਕੀਆਂ ਲਈ ਰੁਜ਼ਗਾਰ ਵਾਸਤੇ ਟਿਊਸ਼ਨ ਸੈਂਟਰ ਸਥਾਪਤ ਕੀਤੇ ਜਾਣਗੇ। ਓਨਾਂ ਸਮਾਜ ਦੇ ਪੜੇ ਲਿਖੇ ਬੁੱਧੀਜੀਵੀ ਵਰਗ ਨੂੰ ਅਪੀਲ ਕੀਤੀ ਕਿ ਉਹ ਮਹਾਨ ਕ੍ਰਾਂਤੀਕਾਰੀ ਰਹਿਬਰਾਂ ਦੇ ਮਿਸ਼ਨ ਨੂੰ ਪੂਰਾ ਕਰਨ ਲਈ “ਪੇ ਬੈਕ ਟੂ ਸੁਸਾਇਟੀ” ਦੀ ਸੋਚ ਅਪਨਾਕੇ ਆਪਣਾ ਬਣਦਾ ਯੋਗਦਾਨ ਪਾਉਣ।
ਆਦਿ ਧਰਮ ਮਿਸ਼ਨ ਸਮਾਜਿਕ ,ਰਾਜਨੀਤਕ ਪਰਿਵਰਤਨ ਲਈ ਅਹਿਮ ਭੂਮਿਕਾ ਨਿਭਾਏਗਾ – ਸੰਤ ਸਰਵਣ ਦਾਸ, ਸੰਤ ਸਤਵਿੰਦਰ ਹੀਰਾ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



