ਗਣਤੰਤਰ ਦਿਵਸ ਸਮਾਗਮ ਵਿਚ ਕਰੋਨਾ ਰੋਕੂ ਟੀਕਿਆਂ ਦੀਆਂ ਦੋਵੇਂ ਡੋਜ਼ ਤੋਂ ਬਿਨਾਂ ਨਹੀਂ ਹੋਵੇਗਾ ਦਾਖਲਾ

ਨਵੀਂ ਦਿੱਲੀ (ਸਮਾਜ ਵੀਕਲੀ):  ਇਸ ਵਾਰ ਕੌਮੀ ਰਾਜਧਾਨੀ ਵਿਚ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿਚ ਕਰੋਨਾ ਰੋਕੂ ਟੀਕਿਆਂ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਦਾਖਲਾ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਵੀ ਪਰੇਡ ਵਿਚ ਸ਼ਾਮਲ ਹੋਣ ’ਤੇ ਪਾਬੰਦੀ ਲਾਈ ਗਈ ਹੈ। ਇਹ ਹਦਾਇਤਾਂ ਅੱਜ ਦਿੱਲੀ ਪੁਲੀਸ ਨੇ ਕਰੋਨਾ ਦੇ ਵਧਦੇ ਹੋਏ ਕੇਸਾਂ ਦੇ ਮੱਦੇਨਜ਼ਰ ਜਾਰੀ ਕੀਤੀਆਂ। ਦਿੱਲੀ ਪੁਲੀਸ ਨੇ ਟਵੀਟ ਕਰ ਕੇ ਕਿਹਾ ਕਿ ਕਰੋਨਾ ਰੋਕੂ ਟੀਕਿਆਂ ਦੀਆਂ ਦੋਵੇਂ ਡੋਜ਼ਾਂ ਲੱਗੇ ਵਿਅਕਤੀ ਆਪਣੇ ਸਰਟੀਫਿਕੇਟ ਰਾਜਪਥ ਵਿਚ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਲਈ ਦਿਖਾਉਣਗੇ। ਸਰਟੀਫਿਕੇਟ ਤੋਂ ਬਿਨਾਂ ਕਿਸੇ ਨੂੰ ਵੀ ਦਾਖਲਾ ਨਹੀਂ ਦਿੱਤਾ ਜਾਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਲ ਹੀ ਜੀਵਨ ਹੈ
Next articleਦੇਸ਼ ਵਿੱਚ ਕਰੋਨਾ ਦੇ 3.06 ਲੱਖ ਨਵੇਂ ਕੇਸ