HOME ਦੁੱਧ ਵਿੱਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ...

ਦੁੱਧ ਵਿੱਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ

2

ਫੂਡ ਸੇਫਟੀ ਵਿਭਾਗ ਵੱਲੋਂ ਬਲਾਚੌਰ ਦੇ ਪਿੰਡਾਂ ਦੀਆਂ ਦੁੱਧ ਦੀਆਂ ਡੇਅਰੀਆਂ/ਕੁਲੈਕਸ਼ਨ ਸੈਂਟਰਾਂ ਦੀ ਚੈਕਿੰਗ

ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ )  ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਫੂਡ ਸੇਫਟੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੁੱਧ ਵਿੱਚ ਮਿਲਾਵਟ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਉਂਦੇ ਹੋਏ ਬਲਾਚੌਰ ਖੇਤਰ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ, ਜਿਸ ਵਿੱਚ ਫੂਡ ਸੇਫਟੀ ਅਫ਼ਸਰ ਸੰਗੀਤਾ ਸਹਿਦੇਵ ਵੀ ਸ਼ਾਮਲ ਸਨ, ਵੱਲੋਂ ਸਵੇਰੇ 6 ਵਜੇ ਤੋਂ ਹੀ ਦੁੱਧ ਕੁਲੈਕਸ਼ਨ ਸੈਂਟਰਾਂ ਅਤੇ ਡੇਅਰੀਆਂ ਦੀ ਅਚਾਨਕ ਜਾਂਚ ਕੀਤੀ ਗਈ। ਫੂਡ ਸੇਫਟੀ ਟੀਮ ਨੇ ਪਿੰਡ ਬਾਲੇਵਾਲ, ਰੱਤੇਵਾਲ, ਜੱਟਮਾਜਰਾ ਸਮੇਤ ਕਈ ਇਲਾਕਿਆਂ ਵਿੱਚੋਂ ਦੁੱਧ ਦੇ ਸੈਂਪਲ ਭਰ ਕੇ ਲੈਬ ਟੈਸਟਿੰਗ ਲਈ ਭੇਜੇ, ਤਾਂ ਜੋ ਮਿਲਾਵਟ ਕਰਨ ਵਾਲਿਆਂ ਨੂੰ ਬੇਨਕਾਬ ਕੀਤਾ ਜਾ ਸਕੇ। ਇਸ ਮੌਕੇ ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ ਨੇ ਕੜੇ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਦੁੱਧ ਵਿੱਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕੋਈ ਵੀ ਡੇਅਰੀ ਜਾਂ ਵਿਅਕਤੀ ਇਸ ਗੰਭੀਰ ਅਪਰਾਧ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫਟੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਜਾਗਰੂਕ ਨਾਗਰਿਕ ਹੋਣ ਦਾ ਫ਼ਰਜ਼ ਨਿਭਾਉਂਦੇ ਹੋਏ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ (ਪਨੀਰ, ਘਿਓ ਆਦਿ) ਵਿੱਚ ਮਿਲਾਵਟ ਸਬੰਧੀ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਦਫ਼ਤਰ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਫੂਡ ਸੇਫਟੀ ਵਿਭਾਗ ਨੂੰ ਦੇਣ। ਇਸ ਤੋਂ ਇਲਾਵਾ ਫੂਡ ਸੇਫਟੀ ਵਿਭਾਗ ਨੇ ਡੇਅਰੀਆਂ ਅਤੇ ਕੁਲੈਕਸ਼ਨ ਸੈਂਟਰਾਂ ਦੇ ਮਾਲਕਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਦੁੱਧ ਦੀ ਖਰੀਦ, ਸਪਲਾਈ ਅਤੇ ਸਟੋਰੇਜ ਨਾਲ ਸੰਬੰਧਿਤ ਪੂਰਾ ਰਿਕਾਰਡ ਸੁਚੱਜੇ ਢੰਗ ਨਾਲ ਮੇਨਟੇਨ ਕਰਨ, ਨਹੀਂ ਤਾਂ ਉਨ੍ਹਾਂ ਨੂੰ ਵੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਫੂਡ ਸੇਫਟੀ ਵਿਭਾਗ ਨੇ ਸਾਫ਼ ਕੀਤਾ ਕਿ ਲੋਕਾਂ ਦੀ ਸਿਹਤ ਨਾਲ ਖੇਡਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly 
Previous articleਵਡੇਰੀ ਉਮਰ ਵਿੱਚ ਸਰੀਰਕ ਅਤੇ ਮਾਨਸਿਕ ਸਮੱਸਿਆਵਾਂ ਦੇ ਕਾਰਨ ਅਤੇ ਇਲਾਜ ਬਾਰੇ ਸੈਮੀਨਾਰ ਕਰਵਾਇਆ
Next articleਮਲੇਰੀਆ ਦੇ ਮੁਕੰਮਲ ਖਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕੀਤਾ ਜਾਵੇ : ਡਾ. ਰਾਕੇਸ਼ ਪਾਲ