HOME ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਬਖਸ਼ਿਆ ਨਹੀਂ ਜਾਵੇਗਾ , ਦੁੱਧ ਦੇ ਭਰੇ...

ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਬਖਸ਼ਿਆ ਨਹੀਂ ਜਾਵੇਗਾ , ਦੁੱਧ ਦੇ ਭਰੇ ਗਏ ਹਰ ਸੈਂਪਲ ਦੀ ਹੋਵੇਗੀ ਬਾਰਿਕੀ ਨਾਲ ਜਾਂਚ

ਜਾਅਲੀ ਦੁੱਧ ਅਤੇ ਪਨੀਰ ਬਣਾਉਣ ਵਾਲਿਆਂ ਤੇ ਹੋਵੋਗੀ ਸਖ਼ਤ ਤੋਂ ਸਖ਼ਤ ਕਾਰਵਾਈ : ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ  ਬਲਾਚੌਰ ਅਤੇ ਰੱਤੇਵਾਲ ਖੇਤਰ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਫੂਡ ਸੇਫਟੀ ਅਫਸਰ ਸੰਗੀਤਾ ਸਹਿਦੇਵ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਨੇ ਵੱਖ-ਵੱਖ ਡੇਅਰੀਆਂ, ਦੁਕਾਨਾਂ ਅਤੇ ਵਿਕਰੇਤਾਵਾਂ ਕੋਲੋਂ ਦੁੱਧ ਅਤੇ ਪਨੀਰ ਦੇ ਸੈਂਪਲ ਇਕੱਠੇ ਕਰਕੇ ਵਿਗਿਆਨਕ ਜਾਂਚ ਲਈ ਸਰਕਾਰੀ ਲੈਬੋਰਟਰੀ ਭੇਜੇ। ਇਸ ਸਬੰਧੀ ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਮਿਆਰੀ ਖਾਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਇਸ ਹੱਕ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ ਵੱਲੋਂ ਮਿਲਾਵਟਖੋਰਾਂ ‘ਤੇ ਤਿੱਖੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਰ ਸੈਂਪਲ ਦੀ ਵਿਗਿਆਨਕ ਜਾਂਚ ਰਾਹੀਂ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।ਉਨ੍ਹਾਂ ਦੁੱਧ ਵਿਕਰੇਤਾਵਾਂ ਅਤੇ ਪਨੀਰ ਤਿਆਰ ਕਰਨ ਵਾਲਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਖੁਦ ਮਿਆਰੀ ਪਨੀਰ ਤਿਆਰ ਕਰਨ ਅਤੇ ਬਾਹਰੋਂ ਆ ਰਹੀ ਸ਼ੱਕੀ ਜਾਂ ਗੈਰ-ਮਿਆਰੀ ਸਪਲਾਈ ਤੋਂ ਗੁਰੇਜ਼ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਦੁੱਧ ਅਤੇ ਪਨੀਰ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਫੂਡ ਸੇਫਟੀ ਵਿਭਾਗ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਾਂ ਵਿੱਚ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਫੂਡ ਸੇਫਟੀ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਟਾਰਮਰ ਦੀ ਡਿੱਗਦੀ ਕੁਰਸੀ, ਕਾਰਨੀ ਦੀ ਮਜ਼ਬੂਤੀ, ਤੇ ਟਰੰਪ ਨਾਲ ਠੰਢੇ ਰਿਸ਼ਤੇ
Next articleਬਲਾਚੌਰ ਵਿਖੇ 81 ਲੱਖ ਦੀ ਲਾਗਤ ਨਾਲ ਬਣਨ ਵਾਲੀ ਕੰਕਰੀਟ ਸੜਕ ਦਾ ਕੰਮ ਸ਼ੁਰੂ: ਵਿਧਾਇਕਾ ਸੰਤੋਸ਼ ਕਟਾਰੀਆ