HOME ਐਡਵੋਕੇਟ ਘੁੰਮਣ ਗੁਰਦੁਆਰਾ ਨਵਾਬ ਜੱਸਾ ਸਿੰਘ ਆਹਲੂਵਾਲੀਆ ਵਿਖੇ ਹੋਏ ਨਤਮਸਤਕ, ਪ੍ਰਬੰਧਕ ਕਮੇਟੀ...

ਐਡਵੋਕੇਟ ਘੁੰਮਣ ਗੁਰਦੁਆਰਾ ਨਵਾਬ ਜੱਸਾ ਸਿੰਘ ਆਹਲੂਵਾਲੀਆ ਵਿਖੇ ਹੋਏ ਨਤਮਸਤਕ, ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨ

3
ਫੋਟੋ ਪ੍ਰਉਪਕਾਰ ਸਿੰਘ ਘੁੰਮਣ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧ ਕਮੇਟੀ ਮੈਂਬਰ
ਲੁਧਿਆਣਾ   (ਸਮਾਜ ਵੀਕਲੀ)    (ਕਰਨੈਲ ਸਿੰਘ ਐੱਮ.ਏ.) ਵਿਧਾਨ ਸਭਾ ਹਲਕਾ ਪੱਛਮੀ ਤੋਂ ਉੱਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਅੱਜ ਗੁਰਦੁਆਰਾ ਨਵਾਬ ਜੱਸਾ ਸਿੰਘ ਆਹਲੂਵਾਲੀਆ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ। ਇਸ ਮੌਕੇ ਉਹਨਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਆਪਣੀ ਹਾਜ਼ਰੀ ਦੌਰਾਨ ਐਡਵੋਕੇਟ ਘੁੰਮਣ ਨੇ ਸੰਗਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸੇਵਾ, ਇਮਾਨਦਾਰੀ ਅਤੇ ਲੋਕ-ਹਿੱਤ ਦੀ ਨੀਤੀ ਤੇ ਕੰਮ ਕਰਨਗੇ। ਉਨ੍ਹਾਂ ਨੇ ਇਲਾਕੇ ਦੇ ਵਿਕਾਸ, ਨੌਜਵਾਨਾਂ ਦੀ ਤਰੱਕੀ ਅਤੇ ਸਮਾਜਿਕ ਭਲਾਈ ਨੂੰ ਆਪਣੀ ਤਰਜੀਹ ਦੱਸਿਆ। ਸਥਾਨਕ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਉਨ੍ਹਾਂ ਦੇ ਆਉਣ ‘ਤੇ ਖੁਸ਼ੀ ਜਤਾਈ ਅਤੇ ਉਨ੍ਹਾਂ ਨੂੰ ਚੋਣਾਂ ਵਿੱਚ ਵੱਡੀ ਜਿੱਤ ਲਈ ਆਪਣੀ ਸ਼ੁੱਭਕਾਮਨਾਵਾਂ ਦਿੱਤੀਆਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਖਿੱਚ ਲੈ ਪੰਜਾਬੀਆ, ਖਿੱਚ ਤਿਆਰੀ ਪੇਚਾ ਪੈ ਗਿਆ ਕੇਂਦਰ ਨਾਲ!
Next articleਸਿਰਫ ਸੌ ਰੁਪਿਆ/ ਮਿੰਨੀ ਕਹਾਣੀ