ਵੱਖ ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ
ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਡਾ. ਅਮਿਤੋਜ ਸਿੰਘ ਮੁਲਤਾਨੀ ਦੇ ਪਿਤਾ ਸਾਬਕਾ ਮੰਤਰੀ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਗਤਾਰ ਸਿੰਘ ਮੁਲਤਾਨੀ ਐਡਵੋਕੇਟ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਨਮਿੱਤ ਅੱਜ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਤੇ ਅੰਤਿਮ ਅਰਦਾਸ ਮੌਕੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਅਮਨਦੀਪ ਸਿੰਘ ਨੇ ਵੈਰਾਗਮਈ ਗੁਰਬਾਣੀ ਕੀਰਤਨ ਗਾਇਣ ਕੀਤਾ | ਇਸ ਮੌਕੇ ਪਿ੍ੰਸੀਪਲ ਤਰਲੋਕ ਸਿੰਘ, ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਬਾਬਾ ਮੱਖਣ ਸ਼ਾਹ ਲੁਬਾਣਾ ਫਾਉਂਡੇਸ਼ਨ ਚੰਡੀਗੜ੍ਹ ਦੇ ਪ੍ਰਧਾਨ ਭਗਵਾਨ ਸਿੰਘ ਲੁਬਾਣਾ, ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ, ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਤੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਪਟਿਆਲਾ ਤੋਂ ਡਾ. ਵਿਨੋਦ ਨੇ ਸਵ. ਜਗਤਾਰ ਸਿੰਘ ਮੁਲਤਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਉਨ੍ਹਾਂ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਲੋਕ ਸੇਵਾ ਤੇ ਵਿਕਾਸ ਕਾਰਜਾਂ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਗਈ | ਸਮਾਗਮ ਦੌਰਾਨ ਸਟੇਜ਼ ਸਕੱਤਰ ਦੀ ਸੇਵਾ ਪ੍ਰੋ. ਗੁਰਨਾਮ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸਵ. ਜਗਤਾਰ ਸਿੰਘ ਮੁਲਤਾਨੀ ਦੇ ਸਪੁੱਤਰ ਡਾ. ਅਮਿਤੋਜ ਸਿੰਘ ਮੁਲਤਾਨੀ, ਉਨ੍ਹਾਂ ਦੇ ਦਾਮਾਦ ਹਰਭਜਨ ਸਿੰਘ ਸੇਵਾ ਮੁਕਤ ਏ.ਆਈ.ਜੀ. ਤੇ ਅਮਰਪ੍ਰੀਤ ਸਿੰਘ ਯੂ.ਐਸ.ਏ ਨੂੰ ਗੁਰੂ ਘਰ ਵਲੋਂ ਸਿਰੋਪਾਓ ਭੇਟ ਕੀਤੇ | ਇਸ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਭੇਜੇ ਸ਼ੋਕ ਮਤੇ ਵੀ ਪੜ੍ਹੇ ਗਏ | ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ, ਗੁਰਮੇਲ ਸਿੰਘ ਮੁਲਤਾਨੀ, ਮਲਵਿੰਦਰ ਸਿੰਘ ਚਾਹਲ, ਡਾ. ਜੇ.ਐਸ. ਥਿੰਦ, ਡਾ. ਬੀ.ਐਸ. ਮੋਮੀ, ਡਾ. ਪਿ੍ੰਸਜੀਤ ਸਿੰਘ ਸਰਗੋਧੀਆ, ਡਾ. ਅਮਨਦੀਪ ਕੌਰ ਸਰਗੋਧੀਆ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਕੁਲਦੀਪ ਸਿੰਘ, ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਪ੍ਰੀਤ ਸਿੰਘ ਮਾਂਗਟ, ਸਾਬਕਾ ਕੌਂਸਲਰ ਹਰਬੰਸ ਸਿੰਘ ਵਾਲੀਆ, ਗੁਰਭੇਜ ਸਿੰਘ ਔਲਖ, ਮਨਿੰਦਰ ਸਿੰਘ, ਗੁਰਧਿਆਨ ਸਿੰਘ ਮੁਲਤਾਨੀ ਮੁਕੇਰੀਆ, ਸੰਦੀਪ ਸਿੰਘ ਕੌਂਸਲਰ, ਸੇਵਾ ਮੁਕਤ ਐਸ.ਐਸ.ਪੀ. ਜਗਜੀਤ ਸਿੰਘ ਭਗਤਾਨਾ, ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਭਗਤ ਸਿੰਘ, ਤਹਿਸੀਲਦਾਰ ਗੁਰਮੀਤ ਸਿੰਘ ਨਡਾਲਾ, ਬਾਬਾ ਮਹਿੰਦਰ ਸਿੰਘ, ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਮਕਸੂਦਪੁਰ, ਡਾ. ਗੁਰਬਚਨ ਸਿੰਘ, ਇੰਸਪੈਕਟਰ ਸੁੱਖਾ ਸਿੰਘ, ਸੇਵਾ ਮੁਕਤ ਏ.ਡੀ.ਸੀ. ਏ.ਐਸ. ਭੁੱਲਰ, ਵਿਕਾਸ ਸ਼ਰਮਾ ਕੌਂਸਲਰ, ਹਰਜੀਤ ਸਿੰਘ ਬਾਜਵਾ, ਡਾ. ਬੀ.ਐਸ. ਔਲਖ, ਰੋਟਰੀ ਕਲੱਬ ਇਲੀਟ ਦੇ ਪ੍ਰਧਾਨ ਅੰਕੁਰ ਵਾਲੀਆ, ਸੁਕੇਸ਼ ਜੋਸ਼ੀ, ਰਾਹੁਲ ਆਨੰਦ, ਜਤਿਨ ਸੂਦ, ਕੰਵਲਪ੍ਰੀਤ ਸਿੰਘ ਕੌੜਾ, ਜਸਬੀਰ ਸਿੰਘ ਨਾਰਵੇ, ਪ੍ਰੋ. ਕੁਲਵੰਤ ਸਿੰਘ ਔਜਲਾ, ਗੁਰਭਜਨ ਸਿੰਘ ਲਾਸਾਨੀ ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ, ਰਤਨ ਸਿੰਘ ਸੰਧੂ, ਨਿਰਮਲ ਸਿੰਘ, ਭਾਈ ਮੋਹਕਮ ਸਿੰਘ, ਕੁਲਵਿੰਦਰ ਸਿੰਘ, ਭਾਈ ਸ਼ੇਰ ਸਿੰਘ, ਹਰਪਾਲ ਸਿੰਘ ਬਾਵਾ, ਸ਼ਿਵਦੇਵ ਸਿੰਘ, ਕਰਨਲ ਸੇਵਾ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



