ਸਮਾਜ ਵੀਕਲੀ ਯੂ ਕੇ-
ਲੁਧਿਆਣਾ (ਰਮੇਸ਼ਵਰ ਸਿੰਘ)- ਨਵੇਂ ਸਾਲ ਦੇ ਪੰਜਵੇਂ ਦਿਨ ਬਠਿੰਡੇ ਦੇ ਐਡਵੋਕੇਟ ਕੰਵਲਜੀਤ ਸਿੰਘ ਕੁਟੀ, ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਕਾਨੂੰਨੀ ਟੀਮ ਵਿੱਚ ਸ਼ਾਮਿਲ ਹੋਏ ਹਨ।
ਆਪ ਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਵੱਲੋਂ 31 ਮਾਰਚ 2023 ਨੂੰ ਇੱਕ ਹੁਕਮ ਜਾਰੀ ਕਰਕੇ, ਪੰਜਾਬ ਵਿੱਚ ਸਥਿਤ ਨਿੱਜੀ ਅਦਾਰਿਆਂ ਨੂੰ ਹਦਾਇਤ ਦਿੱਤੀ ਗਈ ਸੀ ਕਿ ਉਹ ਆਪਣੇ ਅਦਾਰਿਆਂ ਦੇ ਨਾਮ ਬੋਰਡਾਂ ਉੱਪਰ, ਅਦਾਰਿਆਂ ਦੇ ਨਾਮ ਗੁਰਮੁਖੀ ਲਿਪੀ ਵਿੱਚ ਵੀ ਲਿਖਣ। ਇਸੇ ਹੁਕਮ ਰਾਹੀਂ ਇਹ ਵਿਵਸਥਾ ਵੀ ਕੀਤੀ ਗਈ ਸੀ ਕਿ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਅਦਾਰੇ ਨੂੰ ਜ਼ੁਰਮਾਨੇ ਕੀਤੇ ਜਾਣਗੇ।
ਹੁਕਮ ਨੂੰ ਲਾਗੂ ਕਰਵਾਉਣ ਦੀ ਜਿੰਮੇਵਾਰੀ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀ ਗਈ ਸੀ। ਪਰ ਹਾਲੇ ਤੱਕ ਪੰਜਾਬ ਸਰਕਾਰ ਦੇ ਇਸ ਹੁਕਮ ਦੀ ਪਾਲਨਾ ਨਾ ਮਾਤਰ ਹੀ ਹੋਈ ਹੈ।
ਹੁਣ ਇਸ ਹੁਕਮ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਐਡਵੋਕੇਟ ਕੰਵਲਜੀਤ ਸਿੰਘ ਕੁਟੀ ਵੱਲੋਂ ਉਠਾਈ ਗਈ ਹੈ। ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਉਹ ਬਣਦੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦੇਣਗੇ।
ਕੁਟੀ ਜੀ ਦੇ ਭਾਈਚਾਰੇ ਵਿੱਚ ਸ਼ਾਮਿਲ ਹੋਣ ਨਾਲ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪਸਾਰ ਨੂੰ ਵੱਡਾ ਹੁੰਗਾਰਾ ਮਿਲੇਗਾ।
ਭਾਈਚਾਰੇ ਦੀ ਸਮੁੱਚੀ ਟੀਮ ਵੱਲੋਂ ਐਡਵੋਕੇਟ ਕੰਵਲਜੀਤ ਸਿੰਘ ਕੁਟੀ ਜੀ ਦਾ ਦਿਲੋਂ ਸਵਾਗਤ ਕੀਤਾ ਜਾਂਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly